ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ
AAP ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਰਾਘਵ ਚੱਢਾ ਨੇ ਫਿਲਮੀ ਅੰਦਾਜ਼ ਵਿੱਚ ਕਿਹਾ ਕਿ ਅੱਛਾ ਸਿਲਾ ਦੀਆ ਤੁਨੇ ਮੇਰੇ ਪਿਆਰ ਕਾ। ਰਾਘਵ ਚੱਢਾ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਨਾਲ ਦੋਸਤੀ ਬਣਾਈ ਰੱਖਣ ਵਿੱਚ ਕੋਈ ਕਸਰ ਨਹੀਂ ਛੱਡੀ ਪਰ ਇਸਦਾ ਇਨਾਮ ਕੀ ਮਿਲਿਆ!
ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣ ਤੋਂ ਬਾਅਦ, ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਤੇ 26 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਹ ਟੈਰਿਫ ਸਿਰਫ਼ ਭਾਰਤ ਤੇ ਹੀ ਨਹੀਂ ਸਗੋਂ ਹੋਰ ਦੇਸ਼ਾਂ ਤੇ ਵੀ ਲਗਾਇਆ ਹੈ। ਇਸ ਫੈਸਲੇ ਤੋਂ ਬਾਅਦ, ਭਾਰਤ ਵਿੱਚ ਵਿਰੋਧੀ ਧਿਰ ਦੇ ਲੀਡਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ।RAGHAV