Rahul Gandhi Birthday: ਰਾਹੁਲ ਗਾਂਧੀ ਆਪਣੇ ਜਨਮ ਦਿਨ ‘ਤੇ ਕਾਂਗਰਸ ਹੈੱਡਕੁਆਰਟਰ ਪਹੁੰਚੇ, ਵਰਕਰਾਂ ਨੇ ਫੁੱਲਾਂ ਨਾਲ ਕੀਤਾ ਸਵਾਗਤ

| Edited By: Isha Sharma

Jun 19, 2024 | 12:47 PM

ਰਾਹੁਲ ਗਾਂਧੀ ਆਪਣੇ ਜਨਮ ਦਿਨ ਮੌਕੇ ਪਾਰਟੀ ਹੈੱਡਕੁਆਰਟਰ ਪਹੁੰਚੇ। ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਾਰਟੀ ਵਰਕਰਾਂ ਨੇ ਰਾਹੁਲ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਕਾਂਗਰਸ ਦਫ਼ਤਰ ਪਹੁੰਚ ਕੇ ਰਾਹੁਲ ਗਾਂਧੀ ਨੇ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕੀਤੀ।

ਅੱਜ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਦਾ ਜਨਮ ਦਿਨ ਹੈ। ਰਾਹੁਲ ਗਾਂਧੀ ਭੈਣ ਪ੍ਰਿਅੰਕਾ ਗਾਂਧੀ ਨਾਲ ਪਾਰਟੀ ਹੈੱਡਕੁਆਰਟਰ ਪਹੁੰਚੇ। ਪਾਰਟੀ ਹੈੱਡਕੁਆਰਟਰ ਵਿਖੇ ਮੌਜੂਦ ਵਰਕਰਾਂ ਤੇ ਆਗੂਆਂ ਨੇ ਰਾਹੁਲ ਗਾਂਧੀ ਦਾ ਫੁੱਲਾਂ ਨਾਲ ਸਵਾਗਤ ਕੀਤਾ। ਰਾਹੁਲ ਗਾਂਧੀ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ। ਰਾਹੁਲ ਗਾਂਧੀ ਆਪਣੀ ਭੈਣ ਅਤੇ ਪਾਰਟੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਪਹੁੰਚੇ। ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵੀਡੀਓ ਦੇਖੋ