ਪੰਜਾਬ ਦੇ ਸ਼ਹੀਦ ਅਗਨੀਵੀਰ ‘ਤੇ ਰਾਹੁਲ ਗਾਂਧੀ ਦਾ ਦਾਅਵਾ ਗਲਤ, ਸ਼ਹੀਦ ਦੇ ਪਿਤਾ ਨੇ ਦੱਸਿਆ ਸਾਰਾ ਸੱਚ

| Edited By: Ramandeep Singh

Jul 05, 2024 | 2:50 PM

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੰਸਦ 'ਚ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਕੋਈ ਆਰਥਿਕ ਮਦਦ ਨਹੀਂ ਮਿਲੀ ਹੈ। ਹੁਣ ਸ਼ਹੀਦ ਦੇ ਪਿਤਾ ਦਾ ਬਿਆਨ ਆਇਆ ਹੈ ਕਿ ਹੁਣ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਫੌਜ ਤੋਂ 98 ਲੱਖ ਰੁਪਏ ਦੀ ਆਰਥਿਕ ਮਦਦ ਮਿਲ ਚੁੱਕੀ ਹੈ।

ਲੋਕ ਸਭਾ ਚੋਣਾਂ ਤੋਂ ਬਾਅਦ ਸੰਸਦ ਦਾ ਪਹਿਲਾ ਸੈਸ਼ਨ ਸਮਾਪਤ ਹੋ ਗਿਆ ਹੈ। ਲੋਕ ਸਭਾ ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਸੀ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦ ਅਗਨੀਵੀਰ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇ ਮੁੱਦੇ ਤੇ ਸੰਸਦ ਚ ਝੂਠ ਬੋਲਿਆ ਹੈ। ਹੁਣ ਇਸ ਮਾਮਲੇ ਵਿੱਚ ਭਾਰਤੀ ਫੌਜ ਦੇ ਏਡੀਜੀ ਪੀਆਈ ਦਾ ਵੀ ਬਿਆਨ ਸਾਹਮਣੇ ਆਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਤੇ ਕੁਝ ਪੋਸਟਾਂ ਤੋਂ ਪਤਾ ਚੱਲਿਆ ਹੈ ਕਿ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਈ ਸੀ।