ਜਿੱਥੇ ਕੰਚਨਜੰਗਾ ਨਾਲ ਟਕਰਾਈ ਮਾਲ ਗੱਡੀ, ਉੱਥੇ ਬਾਈਕ ‘ਤੇ ਬੈਠ ਕੇ ਪਹੁੰਚੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ : Video
ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਵਿੱਚ ਕੰਚਨਜੰਗਾ ਐਕਸਪ੍ਰੈਸ ਵਿੱਚ ਪਿੱਛੋ ਇੱਕ ਮਾਲ ਗੱਡੀ ਦੇ ਟਕਰਾ ਜਾਣ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਕੁੱਲ 9 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਉਹ ਬਾਈਕ 'ਤੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ।
ਅੱਜ ਸਵੇਰੇ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਇਕ ਮਾਲ ਗੱਡੀ ਨੇ ਕੰਚਨਜੰਗਾ ਐਕਸਪ੍ਰੈੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਜਦਕਿ 50 ਤੋਂ ਵੱਧ ਜ਼ਖਮੀ ਹੋ ਗਏ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਖੁਦ ਹਾਦਸੇ ਦਾ ਜਾਇਜ਼ਾ ਲੈਣ ਪਹੁੰਚੇ। ਅਸ਼ਵਨੀ ਵੈਸ਼ਨਵ ਨੇ ਸਭ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਗਰਾਊਂਡ ਜ਼ੀਰੋ ‘ਤੇ ਜਾ ਕੇ ਰਾਹਤ ਕਾਰਜ ਦੇਖਿਆ। ਨਿਊ ਜਲਪਾਈਗੁੜੀ ‘ਚ ਜਿਸ ਜਗ੍ਹਾ ‘ਤੇ ਹਾਦਸਾ ਹੋਇਆ, ਉਹ ਚਾਰ ਪਹੀਆ ਵਾਹਨਾਂ ਲਈ ਪਹੁੰਚਯੋਗ ਨਹੀਂ ਸੀ, ਇਸ ਲਈ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਾਈਕ ‘ਤੇ ਹਾਦਸੇ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
Published on: Jun 18, 2024 11:32 AM