ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਵੱਜੋਂ ਕੀਤਾ ਨਿਯੁਕਤ ਹੋਈ ਰਾਜ ਲਾਲੀ ਗਿੱਲ

| Edited By: Isha Sharma

Mar 15, 2024 | 12:01 PM IST

ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਖਾਲੀ ਪਈ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਅਸਾਮੀ ਨੂੰ ਭਰਨ ਦਾ ਫੈਸਲਾ ਕੀਤਾ ਹੈ। ਆਪ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਉਹ ਮਨੀਸ਼ਾ ਗੁਲਾਟੀ ਦੀ ਥਾਂ ਲਵੇਗੀ। ਉਹ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਹੈ। ਇਹ ਕੇਸ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ। ਹਾਲਾਂਕਿ ਹੁਣ ਇਸ ਦਿਸ਼ਾ ਚ ਕਾਰਵਾਈ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤੇ ਗਏ ਰਾਜ ਲਾਲੀ ਗਿੱਲ ਮੋਹਾਲੀ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਘਰ ਸੈਕਟਰ-71 ਵਿੱਚ ਹੈ। ਇਹ ਦੂਜੀ ਵਾਰ ਹੈ ਜਦੋਂ ਮੁਹਾਲੀ ਜ਼ਿਲ੍ਹੇ ਦੀ ਕਿਸੇ ਮਹਿਲਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੌਰਾਨ ਪਰਮਜੀਤ ਕੌਰ ਲਾਂਡਰਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣੀ ਸੀ। ਉਹ ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਇਸ ਦੇ ਨਾਲ ਹੀ ਉਹ ਪੇਸ਼ੇ ਤੋਂ ਵਕੀਲ ਹਨ ਅਤੇ ਨਾਲ ਹੀ ਰਾਜਨੀਤੀ ਵਿੱਚ ਵੀ ਸਰਗਰਮ ਹਨ।ਜਿਕਰਯੋਗ ਹੈ ਕਿ ਇਸ ਵਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕਈ ਕਮਿਸ਼ਨਾਂ ਦੇ ਚੇਅਰਮੈਨਾਂ ਦੀ ਨਿਯੁਕਤੀ ਨਾ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ। ਇਹ ਮੁੱਦਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਅਸਾਮੀਆਂ ਤੇ ਲੋਕਾਂ ਦੀ ਤਾਇਨਾਤੀ ਕੀਤੀ ਜਾਵੇ। ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਕੁਝ ਕਮਿਸ਼ਨਾਂ ਦੇ ਨਾਂ ਵੀ ਦੱਸੇ ਸਨ।
Follow Us