ਖਹਿਰਾ ਨੂੰ ਮਿਲਣ ਪਹੁੰਚੇ ਰਾਜਾ ਵੜਿੰਗ ਨੂੰ ਪੁਲਿਸ ਨੇ ਰੋਕਿਆ, ਰੋਸ ਪ੍ਰਦਰਸ਼ਨ ਦਾ ਐਲਾਨ
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਬੀਤੇ ਦਿਨ ਹੋਈ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਲਗਾਤਰ ਉਬਾਲ ਆ ਗਿਆ ਹੈ। ਖਹਿਰਾ ਨੂੰ ਜਲਾਲਾਬਾਦ ਥਾਣੇ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਮਿਲਣ ਲਈ ਸ਼ੁੱਕਰਵਾਰ ਸਵੇਰੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗੁਵਾਈ ਹੇਠ ਸੈਂਕੜੇ ਕਾਂਗਰਸੀ ਵਰਕਰ ਥਾਣੇ ਦੇ ਸਾਹਮਣੇ ਪਹੁੰਚ ਗਏ। ਰਾਜ ਵੜਿੰਗ ਦੇ ਨਾਲ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਇਨ੍ਹੀਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੂੰ ਵੇਖਦਿਆਂ ਹੀ ਪੁਲਿਸ ਨੇ ਖਾਣੇ ਦਾ ਗੇਟ ਬੰਦ ਕਰ ਦਿੱਤਾ।

ਰਾਜਾ ਵੜਿੰਗ ਪੁਲਿਸ ਮੁਲਾਜ਼ਮਾਂ ਨੂੰ ਲਗਾਤਾਰ ਥਾਣੇ ਦਾ ਗੇਟ ਖੋਲ੍ਹਣ ਦੀ ਅਪੀਲ ਕਰਦੇ ਰਹੇ, ਪਰ ਪੁਲਿਸ ਅਧਿਕਾਰੀਆਂ ਵੱਲੋਂ ਗੇਟ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਵੜਿੰਗ ਕਾਫੀ ਦੇਰ ਤੱਕ ਵਰਕਰਾਂ ਦੇ ਨਾਲ ਗੇਟ ਦੇ ਸਾਹਮਣੇ ਹੀ ਖੜੇ ਰਹੇ। ਪਰ ਗੇਟ ਨਾ ਖੁਲਣ ਤੇ ਉਹ ਉੱਚ ਅਧਿਕਾਰੀਆਂ ਨੂੰ ਮਿਲਣ ਲਈ ਫਾਜ਼ਿਲਕਾ ਚਲੇ ਗਏ।
ਦੱਸ ਦੇਈਏ ਕਿ 2015 ਦੇ ਨਸ਼ਾ ਤਸਕਰੀ ਮਾਮਲੇ ਵਿੱਚ ਐਫਆਈਆਰ ਜਲਾਲਾਬਾਦ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਸੀ, ਇਸੇ ਕਰਕੇ ਹੀ ਉਨ੍ਹਾਂ ਨੂੰ ਇਸ ਪੁਲਿਸ ਸਟੇਸ਼ਨ ਵਿੱਚ ਰੱਖਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੁਲਿਸ ਨੂੰ ਕਿਹਾ ਕਿ ਉਹ ਲੋਕ ਅਪਰਾਧੀ ਥੋੜੀ ਨੇ, ਜਿਨ੍ਹਾਂ ਨੂੰ ਵੇਖਦੇ ਹੀ ਪੁਲਿਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਹੈ। ਵੜਿੰਗ ਦੀ ਵਾਰ-ਵਾਰ ਅਪੀਲ ਕਰਨ ਤੇ ਵੀ ਪੁਲਿਸ ਅਧਿਕਾਰੀਆਂ ਨੇ ਗੇਟ ਦਾ ਤਾਲਾ ਤਾਂ ਨਹੀਂ ਖੋਲ੍ਹਿਆ, ਪਰ ਇਹ ਜਰੂਰ ਦੱਸਿਆ ਕਿ ਖਹਿਰਾ ਨੂੰ ਫਾਜ਼ਿਲਕਾ ਦੇ ਸੀ.ਆਈ.ਏ ਸਟਾਫ਼ ਵਿੱਚ ਲਿਜਾਇਆ ਗਿਆ ਹੈ।
ਰਾਜਾ ਵੜਿੰਗ ਨੇ ਦੱਸਿਆ ਕਿ ਉਹ ਫਾਜ਼ਿਲਕਾ ਸੀਆਈਏ ਸਟਾਫ਼ ਪ੍ਰਤਾਪ ਸਿੰਘ ਬਾਜਵਾ ਤੇ ਸਮੂਹ ਵਰਕਰਾਂ ਸਮੇਤ ਪੁੱਜੇ | ਇੱਥੇ ਉਨ੍ਹਾਂ ਦੇ ਇੱਕ ਵਫ਼ਦ ਨੂੰ ਅੰਦਰ ਬੈਠਣ ਲਈ ਕਿਹਾ ਗਿਆ ਪਰ ਐਸਐਸਪੀ ਦੀ ਉਡੀਕ ਕਰਨ ਲਈ ਕਿਹਾ ਗਿਆ। ਫਿਰ ਜਦੋਂ ਐਸਐਸਪੀ ਆਏ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਕਾਂਗਰਸੀ ਆਗੂ ਖਹਿਰਾ ਨਾਲ ਮਿਲਾਉਣ ਦੀ ਬੇਨਤੀ ਕੀਤੀ। ਪਰ ਐਸਐਸਪੀ ਨੇ ਵੀ ਉਨ੍ਹਾਂ ਨੂੰ ਇਹ ਕਹਿ ਕੇ ਮਿਲਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦੀ ਮਜਬੂਰੀ ਹੈ, ਉਹ ਉਨ੍ਹਾਂ ਦੀ ਇਸ ਅਪੀਲ ਨੂੰ ਨਹੀਂ ਮੰਨ ਸਕਦੇ।
ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ 2015 ਵਿੱਚ ਫਰਜ਼ੀ ਮਾਮਲੇ ਦਰਜ ਕਰਨ ਦਾ ਦੌਰ ਚੱਲਿਆ ਸੀ। ਪਰ ਅਜਿਹਾ ਕਦੇ ਨਹੀਂ ਹੋਇਆ ਕਿ ਤੀਸਰੀ ਵਾਰ ਵਿਧਾਇਕ ਨੂੰ ਵੀ ਆਗੂ ਨੂੰ ਮਿਲਣ ਨਾ ਦਿੱਤਾ ਗਿਆ ਹੋਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਸਰਕਾਰ ਅਤੇ ਪੁਲਿਸ ਦੀ ਤਿੱਖੇ ਸ਼ਬਦਾਂ ਵਿੱਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅਜਿਹੇ ਰੀਤੀ-ਰਿਵਾਜ ਪਹਿਲੀ ਵਾਰ ਦੇਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਵਿਚਾਰ ਵਟਾਂਦਰਾ ਕਰਕੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%

ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !

ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ