ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ

| Edited By: Isha Sharma

May 15, 2025 | 3:32 PM IST

ਫੌਜ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੋਸ਼ ਅਤੇ ਜੋਸ਼ ਨਾਲ ਦੁਸ਼ਮਣ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਭਾਰਤ ਨੇ ਦਿਖਾਇਆ ਹੈ ਕਿ ਜਦੋਂ ਸਮਾਂ ਆਉਂਦਾ ਹੈ, ਅਸੀਂ ਸਖ਼ਤ ਫੈਸਲੇ ਲੈਂਦੇ ਹਾਂ। ਆਪ੍ਰੇਸ਼ਨ ਸਿੰਦੂਰ ਭਾਰਤ ਦੇ ਇਤਿਹਾਸ ਵਿੱਚ ਅੱਤਵਾਦ ਵਿਰੁੱਧ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਸ੍ਰੀਨਗਰ ਪਹੁੰਚ ਚੁੱਕੇ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹਾਂ। ਆਪ੍ਰੇਸ਼ਨ ਸਿੰਦੂਰ ਦੌਰਾਨ ਤੁਸੀਂ ਜੋ ਵੀ ਕੀਤਾ, ਉਸ ਤੇ ਪੂਰਾ ਦੇਸ਼ ਮਾਣ ਕਰਦਾ ਹੈ। ਮੈਂ ਰੱਖਿਆ ਮੰਤਰੀ ਹੋਣ ਦੇ ਨਾਲ-ਨਾਲ ਇੱਕ ਨਾਗਰਿਕ ਵਜੋਂ ਉਨ੍ਹਾਂ ਦਾਧੰਨਵਾਦ ਕਰਨਾ ਚਾਹੁੰਦਾ ਹਾਂ। ਇਸ ਸਮੇਂ ਜੰਮੂ-ਕਸ਼ਮੀਰ ਦੇ ਲੋਕਾਂ ਦੁਆਰਾ ਦਿਖਾਈ ਗਈ ਏਕਤਾ ਆਪਣੇ ਆਪ ਵਿੱਚ ਬਹੁਤ ਮਹੱਤਵਪੂਰਨ ਹੈ।