Ram Mandir: ਅਯੁੱਧਿਆ ‘ਚ ਰਾਮਲਲਾ ਦੇ ਦਰਸ਼ਨਾਂ ਲਈ ਪੰਜਵੇਂ ਦਿਨ ਵੀ ਭਾਰੀ ਭੀੜ, Video

| Edited By: Ramandeep Singh

Jan 27, 2024 | 4:41 PM

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰ ਰੋਜ਼ ਸ਼ਰਧਾਲੂਆਂ ਦੀ ਭਾਰੀ ਭੀੜ ਦਰਸ਼ਨਾਂ ਲਈ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ।

ਅਯੁੱਧਿਆ ਦੇ ਰਾਮ ਮੰਦਿਰ ਵਿੱਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਹਰ ਰੋਜ਼ ਸ਼ਰਧਾਲੂਆਂ ਦੀ ਭਾਰੀ ਭੀੜ ਇਕੱਠੀ ਹੋ ਰਹੀ ਹੈ। ਰਾਮ ਮੰਦਰ ‘ਚ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰ ਰੋਜ਼ ਸ਼ਰਧਾਲੂਆਂ ਦੀ ਭਾਰੀ ਭੀੜ ਦਰਸ਼ਨਾਂ ਲਈ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਸਾਡੇ ਕੋਲ ਬਹੁਤ ਸਾਰੇ ਲੋਕਾਂ ਦੇ ਆਉਣ ਦੀ ਸੂਚਨਾ ਹੈ। ਵੀਡੀਓ ਦੇਖੋ