Ram Bhagat Dandwat Yatra: ਭਗਵਾਨ ਰਾਮ ਦੇ ਇਸ ਭਗਤ ਦੀ ਭਗਤੀ ਦੇਖ ਹੋ ਜਾਓਗੇ ਭਾਵੁਕ, ਦੇਖੋ ਵੀਡੀਓ
ਜਿਸ ਦਿਨ ਦੀ ਦੇਸ਼ ਦੇ ਲੋਕਾਂ ਨੂੰ ਕਈ ਦਹਾਕਿਆਂ ਤੋਂ ਇੰਤਜ਼ਾਰ ਸੀ ਉਸ ਵੇਲਾ ਹੁਣ ਬਹੁਤ ਜਲਦ ਆਉਣ ਵਾਲਾ ਹੈ। 22 ਜਨਵਰੀ ਨੂੰ ਸ਼੍ਰੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਪਵਿੱਤਰ ਦਿਹਾੜੇ ਨੂੰ ਲੈ ਕੇ ਪ੍ਰਸ਼ਾਸਨ ਨੇ ਇੱਥੇ ਹਾਈਟੈਕ ਸੁਰੱਖਿਆ ਪ੍ਰਬੰਧ ਕੀਤੇ ਹਨ। ਏਅਰਪੋਰਟ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਦੇਸ਼ ਦੇ ਕਈ ਹਿੱਸਿਆਂ ਤੋਂ ਵੀਆਈਪੀ ਆਪਣੀਆਂ ਚਾਰਟਰ ਫਲਾਈਟਸ ਰਾਹੀਂ ਅਯੁੱਧਿਆ ਆਉਣਾ ਚਾਹੁੰਦੇ ਹਨ, ਇਸ ਲਈ ਪ੍ਰਸ਼ਾਸਨ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਮੌਕੇ ਕਈ ਰਾਮ ਭਗਤ ਆਪਣੇ-ਆਪਣੇ ਤਰੀਕਿਆਂ ਨਾਲ ਰਾਮ ਜੀ ਨੂੰ ਯਾਦ ਕਰ ਰਹੇ ਹਨ।
ਅਯੁੱਧਿਆ ਵਿੱਚ ਰਾਮਲਲਾ ਦੇ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਤੁਸੀਂ ਭਗਤੀ ਦੇ ਕਈ ਰੰਗ ਵੇਖੇ ਹਨ, ਪਰ ਅੱਜ ਅਸੀਂ ਤੁਹਾਨੂੰ ਇੱਕ ਰਾਮ ਭਗਤ ਦੀ ਕਹਾਣੀ ਬਾਰੇ ਦੱਸਣ ਜਾ ਰਹੇ ਹਾਂ ਜੋ ਰਾਮ ਮੰਦਰ ਦੀ ਦਹਿਲੀਜ਼ ਤੱਕ ਪਹੁੰਚਣ ਲਈ ਪਿਛਲੇ ਚਾਰ ਮਹੀਨਿਆਂ ਤੋਂ ਦੰਡਵਤ ਚੱਲ ਰਿਹਾ ਹੈ। ਇਸ ਵਿਅਕਤੀ ਦਾ ਨਾਮ ਹੈ ਲੇਖਰਾਮ ਸੈਣੀ। ਲੇਖਰਾਮ ਸੈਣੀ ਨੇ ਇਸ ਯਾਤਰਾ ਦਾ ਨਾਮ “ਭਾਰਤ ਜਨ ਚੇਤਨਾ ਯਾਤਰਾ” ਰੱਥਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਯਾਤਰਾ ਰਾਹੀਂ ਉਹ ਸਮਾਜ ਨੂੰ ਆਪਣੇ ਸੱਭਿਆਚਾਰ ਅਤੇ ਸਨਾਤਨ ਨਾਲ ਜੁੜਣ ਦਾ ਸੰਦੇਸ਼ ਦੇਣਾ ਚਾਹੁੰਦੇ ਹਨ। ਲੇਖਰਾਮ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
Published on: Jan 16, 2024 12:56 PM
Follow Us
Latest Videos
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ