ਰਣਜੀਤ ਸਿੰਘ ਢੱਡਰੀਆਂ ਵਾਲਾ ਰੇਪ ਤੇ ਕਤਲ ਮਾਮਲਾ ਹੋਰ ਉਲਝਿਆ, ਗਾਇਬ ਹੋਇਆ ਸ਼ਿਕਾਇਤਕਰਤਾ …

| Edited By: Kusum Chopra

| Dec 12, 2024 | 5:58 PM

ਮ੍ਰਿਤਕਾ ਦੇ ਪਰਿਵਾਰ ਦਾ ਆਰੋਪ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਪਰਮੇਸ਼ਰ ਦੁਆਰ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਲੜਕੀ ਦੀ ਮੌਤ ਇਮਾਰਤ ਦੇ ਬਾਹਰ ਹੋਈ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਰਣਜੀਤ ਸਿੰਘ ਢੱਡਰੀਆਂਵਾਲੇ ਦੇਸ਼ ਤੋਂ ਬਾਹਰ ਸਨ। ਬਾਅਦ 'ਚ ਪੀੜਤ ਪਰਿਵਾਰ ਦੇ ਮੈਂਬਰਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਦੇ ਬਲਾਤਕਾਰ ਅਤੇ ਕਤਲ ਦਾ ਭੇਤ ਹੋਰ ਵੀ ਗੁੰਝਲਦਾਰ ਹੁੰਦਾ ਜਾ ਰਿਹਾ ਹੈ..ਰਣਜੀਤ ਸਿੰਘ ਢੱਡਰੀਆਂ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਸਾਹਿਬ ਸਿੰਘ ਦੇ ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਉਹ ਬੀਤੇ ਇੱਕ ਮਹੀਨੇ ਤੋਂ ਲਾਪਤਾ ਹਨ। ਉਨ੍ਹਾਂ ਦਾ ਸਾਹਿਬ ਸਿੰਘ ਨਾ ਕੋਈ ਸੰਪਰਕ ਨਹੀਂ ਹੋ ਪਾ ਰਿਹਾ ਹੈ। ਜਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖਿਲਾਫ 2012 ਵਿੱਚ ਪਰਮੇਸ਼ਵਰ ਧਾਮ ਵਿੱਚ ਇੱਕ ਲੜਕੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ। ਪੂਰੇ ਮਾਮਲੇ ਦੀ ਤੈਅ ਤੱਕ ਜਾਣ ਲਈ ਵੇਖੋ ਇਹ ਵੀਡੀਓ….

Published on: Dec 12, 2024 05:55 PM