ਰਵਨੀਤ ਬਿੱਟੂ ਹਰਿਆਣਾ ਤੋਂ ਨਹੀਂ ਰਾਜਸਥਾਨ ਤੋਂ ਜਾਣਗੇ ਰਾਜ ਸਭਾ, ਅਚਾਨਕ ਕਿਵੇਂ ਬਦਲ ਗਏ ਸਮੀਕਰਨ?
Ravneet Singh Bittu: ਰਾਜਸਥਾਨ ਦੇ ਨਾਲ-ਨਾਲ ਹਰਿਆਣਾ ਦੇ ਰੋਹਤਕ ਤੋਂ ਦੀਪੇਂਦਰ ਹੁੱਡਾ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਉੱਥੇ ਵੀ ਇਹ ਸੀਟ ਖਾਲੀ ਹੋ ਗਈ ਹੈ ਅਤੇ ਇਸ ਸੀਟ 'ਤੇ ਵੀ ਚੋਣਾਂ ਹੋ ਰਹੀਆਂ ਹਨ। ਇਸ ਸੀਟ ਲਈ ਪਹਿਲਾਂ ਰਵਨੀਤ ਬਿੱਟੂ ਦਾ ਨਾਂ ਸਾਹਮਣੇ ਆਇਆ ਸੀ। ਪਰ ਵੱਧਦੇ ਵਿਰੋਧ ਨੂੰ ਦੇਖਦਿਆਂ ਭਾਜਪਾ ਹੁਣ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜ ਰਹੀ ਹੈ।
ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਕ ਕੱਲ੍ਹ ਯਾਨੀ 21 ਅਗਸਤ ਹੈ। ਅਜਿਹੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜਿਆ ਜਾ ਰਿਹਾ ਹੈ। ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਚੋਣ ਲੜਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਵੀ ਲਾਈਆਂ ਜਾ ਰਹੀਆਂ ਸਨ।