ਰਵਨੀਤ ਬਿੱਟੂ ਹਰਿਆਣਾ ਤੋਂ ਨਹੀਂ ਰਾਜਸਥਾਨ ਤੋਂ ਜਾਣਗੇ ਰਾਜ ਸਭਾ, ਅਚਾਨਕ ਕਿਵੇਂ ਬਦਲ ਗਏ ਸਮੀਕਰਨ? Punjabi news - TV9 Punjabi

ਰਵਨੀਤ ਬਿੱਟੂ ਹਰਿਆਣਾ ਤੋਂ ਨਹੀਂ ਰਾਜਸਥਾਨ ਤੋਂ ਜਾਣਗੇ ਰਾਜ ਸਭਾ, ਅਚਾਨਕ ਕਿਵੇਂ ਬਦਲ ਗਏ ਸਮੀਕਰਨ?

Published: 

21 Aug 2024 17:14 PM

Ravneet Singh Bittu: ਰਾਜਸਥਾਨ ਦੇ ਨਾਲ-ਨਾਲ ਹਰਿਆਣਾ ਦੇ ਰੋਹਤਕ ਤੋਂ ਦੀਪੇਂਦਰ ਹੁੱਡਾ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਉੱਥੇ ਵੀ ਇਹ ਸੀਟ ਖਾਲੀ ਹੋ ਗਈ ਹੈ ਅਤੇ ਇਸ ਸੀਟ 'ਤੇ ਵੀ ਚੋਣਾਂ ਹੋ ਰਹੀਆਂ ਹਨ। ਇਸ ਸੀਟ ਲਈ ਪਹਿਲਾਂ ਰਵਨੀਤ ਬਿੱਟੂ ਦਾ ਨਾਂ ਸਾਹਮਣੇ ਆਇਆ ਸੀ। ਪਰ ਵੱਧਦੇ ਵਿਰੋਧ ਨੂੰ ਦੇਖਦਿਆਂ ਭਾਜਪਾ ਹੁਣ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜ ਰਹੀ ਹੈ।

Follow Us On

ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਕ ਕੱਲ੍ਹ ਯਾਨੀ 21 ਅਗਸਤ ਹੈ। ਅਜਿਹੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜਿਆ ਜਾ ਰਿਹਾ ਹੈ। ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਚੋਣ ਲੜਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਵੀ ਲਾਈਆਂ ਜਾ ਰਹੀਆਂ ਸਨ।

Tags :
Exit mobile version