Delhi Red Fort Blast: ‘ਧਮਾਕਾ ਕਰਨ ਪਿੱਛੇ ਪਾਕਿਸਤਾਨ ਦਾ ਹੱਥ…ਦਿੱਤਾ ਜਾਵੇਗਾ ਢੁਕਵਾਂ ਜਵਾਬ’…ਦਿੱਲੀ ਧਮਾਕੇ ‘ਤੇ ਬੋਲੇ ਬਿੱਟੂ

| Edited By: Kusum Chopra

| Nov 12, 2025 | 5:28 PM IST

ਇਸ ਵਿਚਾਲੇ ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਧਮਾਕਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਮਾਸੂਮਾਂ ਦੀਆਂ ਜਾਨਾਂ ਲੈਣ ਵਾਲੇ ਮੁਲਜ਼ਮਾਂ ਦੀਆਂ ਪੀੜੀਆਂ ਤੱਕ ਦਾ ਨਾਮੋ-ਨਿਸ਼ਾਨ ਮਿੱਟ ਜਾਵੇਗਾ।

Ravneet Bittu on Delhi Red Fort Blast Accused: ਦਿੱਲੀ ਵਿੱਚ ਹੋਏ ਕਾਰ ਬੰਬ ਧਮਾਕੇ ਦੀ ਜਾਂਚ ਵਿੱਚ ਕਈ ਅਹਿਮ ਖੁਲਾਸੇ ਹੋਏ ਹਨ। ਜਾਂਚ ਏਜੰਸੀਆਂ ਇਸ ਮਾਮਲੇ ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਦੌਰਾਨ, ਕੇਂਦਰ ਸਰਕਾਰ ਲਗਾਤਾਰ ਲੋਕਾਂ ਨੂੰ ਭਰੋਸਾ ਦੇ ਰਹੀ ਹੈ ਕਿ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ। ਇਸ ਵਿਚਾਲੇ ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਧਮਾਕਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਮਾਸੂਮਾਂ ਦੀਆਂ ਜਾਨਾਂ ਲੈਣ ਵਾਲੇ ਮੁਲਜ਼ਮਾਂ ਦੀਆਂ ਪੀੜੀਆਂ ਤੱਕ ਦਾ ਨਾਮੋ-ਨਿਸ਼ਾਨ ਮਿੱਟ ਜਾਵੇਗਾ। ਕੋਈ ਵੀ ਦੋਸ਼ੀ ਸੁਰੱਖਿਆ ਏਜੰਸੀਆਂ ਦੀਆਂ ਨਜਰਾਂ ਤੋਂ ਲੁੱਕ ਨਹੀਂ ਸਕੇਗਾ। ਉਨ੍ਹਾਂ ਨੇ ਇਸ ਧਮਾਕੇ ਪਿੱਛੇ ਸਿੱਧੇ ਪਾਕਿਸਤਾਨ ਦਾ ਹੱਥ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਆਪਰੇਸ਼ਨ ਸਿੰਦੂਰ ਹਾਲੇ ਖਤਮ ਨਹੀਂ ਹੋਇਆ ਹੈ। ਇਸ ਧਮਾਕੇ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਵੇਖੋ ਵੀਡੀਓ

Published on: Nov 12, 2025 05:20 PM IST