ਦੇਸ਼ ਲਈ ਇੰਨਾ ਪਿਆਰ ਨਹੀਂ… ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਮੰਤਰੀ ਰਵਨੀਤ ਸਿੰਘ ਬਿੱਟੂ ਬਿਹਾਰ ਦੇ ਭਾਗਲਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੇ ਬਿਆਨ 'ਚ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਆਪਣੇ ਦੇਸ਼ ਨੂੰ ਜ਼ਿਆਦਾ ਪਿਆਰ ਨਹੀਂ ਕਰਦੇ।
ਰਵਨੀਤ ਸਿੰਘ ਬਿੱਟੂ ਮੁਤਾਬਕ ਰਾਹੁਲ ਨੇ ਆਪਣਾ ਜ਼ਿਆਦਾਤਰ ਸਮਾਂ ਦੇਸ਼ ਤੋਂ ਬਾਹਰ ਹੀ ਬਿਤਾਇਆ ਹੈ ਅਤੇ ਉਨ੍ਹਾਂ ਦੇ ਜ਼ਿਆਦਾਤਰ ਦੋਸਤ ਵੀ ਵਿਦੇਸ਼ ਤੋਂ ਹਨ। ਰਵਨੀਤ ਸਿੰਘ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਵਿਦੇਸ਼ ਵਿੱਚ ਜਾ ਕੇ ਦੇਸ਼ ਬਾਰੇ ਗਲਤ ਗੱਲਾਂ ਕਹਿੰਦੇ ਹਨ। ਦਰਅਸਲ ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖਾਂ ਨਾਲ ਜੁੜਿਆ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤ ਵਿੱਚ ਸਿੱਖ ਵਿਅਕਤੀ ਨੂੰ ਦਸਤਾਰ ਤੋਂ ਲੈ ਕੇ ਕੜਾ ਤੱਕ ਸਭ ਕੁਝ ਪਹਿਨ ਕੇ ਗੁਰਦੁਆਰੇ ਜਾਣਾ ਪੈਂਦਾ ਹੈ। ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੇ ਇਸ ਬਿਆਨ ਦਾ ਹਵਾਲਾ ਦਿੰਦਿਆਂ ਰਵਨੀਤ ਸਿੰਘ ਨੇ ਕਿਹਾ ਕਿ ਜੇਕਰ ਮੌਕੇ ‘ਤੇ ਮੌਜੂਦ ਕਿਸੇ ਸਿੱਖ ਨੂੰ ਅਜਿਹਾ ਲੱਗਦਾ ਹੈ ਤਾਂ ਉਹ ਭਾਜਪਾ ਛੱਡ ਦੇਣਗੇ। ਵੀਡੀਓ ਦੇਖੋ
Published on: Sep 15, 2024 05:11 PM
Follow Us
Latest Videos
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ