Punjab: ਲੁਧਿਆਣਾ ਤੋਂ ਚੋਣ ਹਾਰਨ ਤੋਂ ਬਾਅਦ ਵੀ ਰਵਨੀਤ ਸਿੰਘ ਬਿੱਟੂ ਬਣੇਗਾ ਮੋਦੀ ਸਰਕਾਰ ‘ਚ ਮੰਤਰੀ
ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਕੇਂਦਰ ਵਿੱਚ ਮੰਤਰੀ ਬਣਨ ਜਾ ਰਹੇ ਹਨ। ਉਹ ਭਾਵੇਂ ਚੋਣਾਂ ਹਾਰ ਗਏ ਹੋਣ ਪਰ ਮੋਦੀ ਸਰਕਾਰ ਵਿੱਚ ਉਨ੍ਹਾਂ ਨੂੰ ਮੰਤਰੀ ਬਣਨ ਦਾ ਮੌਕਾ ਮਿਲ ਰਿਹਾ ਹੈ। ਮੰਤਰੀ ਬਣਨ ਤੋਂ ਬਾਅਦ ਬਿੱਟੂ ਕੀ ਕਰਨ ਜਾ ਰਿਹਾ ਹੈ, ਸੁਣੋ ਕੀ ਕਿਹਾ?
ਨਰਿੰਦਰ ਮੋਦੀ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਤੋਂ ਪਹਿਲਾਂ ਮੋਦੀ ਕੈਬਨਿਟ ‘ਚ ਮੰਤਰੀ ਬਣਨ ਜਾ ਰਹੇ ਸਾਰੇ ਸੰਭਾਵੀ ਨੇਤਾਵਾਂ ਨੂੰ ਚਾਹ ‘ਤੇ ਬੁਲਾਇਆ ਗਿਆ। ਇਸ ਸੂਚੀ ਵਿੱਚ ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਂ ਵੀ ਸ਼ਾਮਲ ਹੈ। ਮੀਟਿੰਗ ਤੋਂ ਬਾਅਦ ਬਿੱਟੂ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਪਾਰਟੀ ਨੂੰ ਨਹੀਂ ਸਗੋਂ ਪੰਜਾਬ ਨੂੰ ਅੱਗੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਕੰਮ ਪੰਜਾਬੀਆਂ, ਕਿਸਾਨਾਂ ਅਤੇ ਉਦਯੋਗਾਂ ਨੂੰ ਕੇਂਦਰ ਸਰਕਾਰ ਨਾਲ ਜੋੜਨਾ ਹੈ। ਪੰਜਾਬ ਨੂੰ ਮੁੜ ਕਰਜ਼ਾ ਮੁਕਤ ਤੇ ਨਸ਼ਾ ਮੁਕਤ ਬਣਾਉਣਾ ਹੈ। ਰਵਨੀਤ ਸਿੰਘ ਬਿੱਟੂ ਇਸ ਵਾਰ ਪੰਜਾਬ ਦੀ ਲੁਧਿਆਣਾ ਸੀਟ ਤੋਂ ਚੋਣ ਹਾਰ ਗਏ ਹਨ। ਵੀਡੀਓ ਦੇਖੋ