ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜਮਾਂ ਨੇ ਦਿੱਤਾ ਧਰਨਾ, ਕਿਹਾ “ਸਰਕਾਰ ਨੇ ਮੰਗਾ ਨਾ ਮੰਨੀਆਂ ਤਾਂ ਰੋਡ ਬਲਾਕ ਕੀਤਾ ਜਾਵੇਗਾ”

| Edited By:

Jan 12, 2023 | 6:55 PM IST

ਟਰਾਂਸਪੋਰਟ ਵਿਭਾਗ ਦੇ ਨਵੇਂ ਹੁਕਮਾਂ ਦੀ ਨਿਖੇਧੀ ਕਰਦਿਆਂ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਕਰਮਚਾਰੀ ਯੂਨੀਅਨ ਨੇ ਦੋਸ਼ ਲਾਇਆ ਕਿ ਯੂਨੀਅਨ ਅਤੇ ਮੁੱਖ ਸਕੱਤਰ ਵਿਚਕਾਰ ਹੋਈ ਗੱਲਬਾਤ ਦੌਰਾਨ ਹੋਏ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਠੇਕੇਦਾਰਾਂ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਨਾਲ ਮਿਲੀਭੁਗਤ ਕੀਤੀ ਜਾ ਰਹੀ ਹੈ।

ਟਰਾਂਸਪੋਰਟ ਵਿਭਾਗ ਦੇ ਨਵੇਂ ਹੁਕਮਾਂ ਦੀ ਨਿਖੇਧੀ ਕਰਦਿਆਂ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਕਰਮਚਾਰੀ ਯੂਨੀਅਨ ਨੇ ਦੋਸ਼ ਲਾਇਆ ਕਿ ਯੂਨੀਅਨ ਅਤੇ ਮੁੱਖ ਸਕੱਤਰ ਵਿਚਕਾਰ ਹੋਈ ਗੱਲਬਾਤ ਦੌਰਾਨ ਹੋਏ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਠੇਕੇਦਾਰਾਂ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਨਾਲ ਮਿਲੀਭੁਗਤ ਕੀਤੀ ਜਾ ਰਹੀ ਹੈ। ਲਾਭ ਹੋਇਆ।ਪਿਛਲੀ ਹੜਤਾਲ ਕਰਕੇ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਠੇਕੇਦਾਰ ਵੱਲੋਂ ਕੱਟੀ ਗਈ ਹੈ, ਜੋ ਮਹਿਕਮੇ ਦੇ ਅਧਿਕਾਰੀਆਂ ਦੀ ਸ਼ਹਿ ਤੇ ਹੋਇਆ ਹੈ। ਨਵੇਂ ਪੱਤਰ ਤੋਂ ਸਪੱਸ਼ਟ ਹੋ ਗਿਆ ਹੈ ਕਿ ਵਿਭਾਗ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਨਾਲ ਪੰਜਾਬ ਰੋਡਵੇਜ਼ ਅਤੇ ਪਨਬੱਸ ਦਾ ਨੁਕਸਾਨ ਹੋਵੇਗਾ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਫਾਇਦਾ ਹੋਵੇਗਾ।