ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਕੀ ਕਾਰਨ ਹੈ?
ਆਪਣੇ ਅਸਤੀਫੇ ਦੇ ਐਲਾਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ 7 ਮੈਂਬਰੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕਰ ਦਿੱਤਾ ਜਾਵੇ। ਧਾਮੀ ਨੇ ਕਿਹਾ ਕਿ ਉਹਨਾਂ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਵੀ ਪੱਤਰ ਲਿਖਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਤੋਂ ਬਾਅਦ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਆਪਣਾ ਤਿਆਗ ਪੱਤਰ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ।
