Good News: ਪੰਜਾਬ ਦੇ ਸਰਕਾਰੀ ਸਕੂਲਾਂ ‘ਚ 1,013 ਲੈਕਚਰਾਰ ਅਸਾਮੀਆਂ ਲਈ ਭਰਤੀ
ਅਹੁਦਿਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਕੋਲ ਘੱਟੋ-ਘੱਟ 55% ਅੰਕਾਂ ਨਾਲ ਸਬੰਧਤ ਵਿਸ਼ੇ 'ਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੈਚਲਰ ਆਫ਼ ਐਜੂਕੇਸ਼ਨ (ਬੀ.ਐਡ.) ਦੀ ਡਿਗਰੀ ਹੋਣੀ ਚਾਹੀਦੀ ਹੈ।
ਪੰਜਾਬ ਐਜੂਕੇਸ਼ਨ ਰਿਕ੍ਰੂਟਮੈਂਟ ਡਾਇਰੈਕਟੋਰੇਟ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ‘ਚ 1,013 ਲੈਕਚਰਾਰ ਕਾਡਰ ਅਸਾਮੀਆਂ ਲਈ ਭਰਤੀ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਅਧਿਕਾਰਤ ਨੋਟੀਫਿਕੇਸ਼ਨ ‘ਚ ਔਨਲਾਈਨ ਅਰਜ਼ੀ ਪ੍ਰਕਿਰਿਆ 1 ਜੁਲਾਈ, 2026 ਤੋਂ ਸ਼ੁਰੂ ਹੋਵੇਗੀ। ਯੋਗ ਉਮੀਦਵਾਰ 31 ਜੁਲਾਈ, 2026 ਤੱਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਨੋਟੀਫਿਕੇਸ਼ਨ ਦੇ ਅਨੁਸਾਰ, ਭਰਤੀ ‘ਚ 829 ਨਿਯਮਤ (ਨਵੀਆਂ) ਅਸਾਮੀਆਂ ਤੇ 184 ਬੈਕਲਾਗ ਅਸਾਮੀਆਂ ਸ਼ਾਮਲ ਹਨ, ਜਿਸ ਨਾਲ ਕੁੱਲ ਅਸਾਮੀਆਂ ਦੀ ਗਿਣਤੀ 1,013 ਹੈ।
Follow Us
Latest Videos
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ