Cabinet Meeting: ਮੁੱਖ ਮੰਤਰੀ-ਮੰਤਰੀਆਂ ਦੀਆਂ ਗ੍ਰਾਂਟਾਂ ‘ਚ ਕਟੌਤੀ; 2 ਵਿਭਾਗਾਂ ‘ਚ ਭਰਤੀ, 4 ਕੈਦੀਆਂ ਦੀ ਰਿਹਾਈ ਨੂੰ ਮਨਜ਼ੂਰੀ
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸਾਲਾਨਾ ਗ੍ਰਾਂਟ 50 ਕਰੋੜ ਰੁਪਏ ਤੋਂ ਵਧਾ ਕੇ 37 ਕਰੋੜ ਰੁਪਏ ਕਰ ਦਿੱਤੀ ਗਈ ਹੈ। ਜਦਕਿ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਡੇਢ ਕਰੋੜ ਰੁਪਏ ਦੀ ਗਰਾਂਟ ਘਟਾ ਕੇ 1 ਕਰੋੜ ਰੁਪਏ ਰਹਿ ਗਈ ਹੈ।
ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸਾਲਾਨਾ ਗ੍ਰਾਂਟ 50 ਕਰੋੜ ਰੁਪਏ ਤੋਂ ਵਧਾ ਕੇ 37 ਕਰੋੜ ਰੁਪਏ ਕਰ ਦਿੱਤੀ ਗਈ ਹੈ। ਜਦਕਿ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਡੇਢ ਕਰੋੜ ਰੁਪਏ ਦੀ ਗਰਾਂਟ ਘਟਾ ਕੇ 1 ਕਰੋੜ ਰੁਪਏ ਰਹਿ ਗਈ ਹੈ।
ਮੀਟਿੰਗ ਚ ਲਏ ਗਏ ਸਭ ਤੋਂ ਵੱਡੇ ਫੈਸਲੇ ਦੀ ਗੱਲ ਕਰੀਏ ਤਾਂ ਇਸ ਮੁਤਾਬਕ, ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦੀ ਸਾਲਾਨਾ ਗ੍ਰਾਂਟ 50 ਕਰੋੜ ਰੁਪਏ ਤੋਂ ਘਟਾ ਕੇ 37 ਕਰੋੜ ਰੁਪਏ ਕਰ ਦਿੱਤੀ ਗਈ ਹੈ। ਜਦਕਿ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਡੇਢ ਕਰੋੜ ਰੁਪਏ ਦੀ ਗਰਾਂਟ ਨੂੰ ਘਟਾ ਕੇ 1 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੰਚਾਈ ਵਿਭਾਗ ਦੀ 2021-22 ਦੀ ਸਾਲਾਨਾ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਾਰ ਕੈਦੀਆਂ ਦੀ ਅਗਾਊਂ ਰਿਹਾਈ ਲਈ ਅਰਜ਼ੀਆਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਜਦਕਿ ਇਕ ਕੈਦੀ ਦੀ ਰਿਹਾਈ ਰਿਪੋਰਟ ਨੂੰ ਖਾਰਜ ਕਰ ਦਿੱਤਾ ਗਿਆ।
ਇਸ ਦੇ ਨਾਲ ਹੀ 12ਵੀਂ ਜਮਾਤ ਤੱਕ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵਿੱਚ ਵੀ 20 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੋਹਾਲੀ ਵਿੱਚ ਇੱਕ ਮੈਡੀਕਲ ਇੰਸਟੀਚਿਊਟ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਜਿਸ ‘ਤੇ 60 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੇ ਨਾਲ ਹੀ ਸਿਹਤ ਵਿਭਾਗ ਵਿੱਚ 484 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਹ ਗ੍ਰਾਂਟਾਂ ਸਮੁੱਚੇ ਲੋਕਾਂ ‘ਤੇ ਖਰਚ ਨਹੀਂ ਕੀਤੀਆਂ ਜਾ ਰਹੀਆਂ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਗ੍ਰਾਂਟ ਪੰਜਾਬ ਦੇ ਲੋਕਾਂ ‘ਤੇ ਹੀ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਖੇਡਾ ਵਤਨ ਪੰਜਾਬ ਦੀਆ-2 ਸ਼ੁਰੂ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਫੰਡ ਜਾਰੀ ਕਰ ਦਿੱਤਾ ਗਿਆ ਹੈ, ਇਸ ਲਈ ਵਿਰੋਧੀਆਂ ਨੂੰ ਧਰਨੇ ਲਾਉਣ ਦੀ ਕੋਈ ਲੋੜ ਨਹੀਂ ਹੈ।
ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਕੋਹੜ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨਸ਼ਾ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਧਿਆ ਹੈ। ਇਸ ਦੌਰਾਨ ਜਿਆਦਾ ਲੋਕਾਂ ਦੀ ਮੌਤ ਹੋਈ। ਚੀਮਾ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਇਸ ਮੁੱਦੇ ਤੇ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ। ਛੇਤੀ ਹੀ ਪੂਰਾ ਸੂਬਾ ਨਸ਼ਾ ਮੁਕਤ ਹੋਵੇਗਾ।
Follow Us
Latest Videos
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ