ਪੰਜਾਬ ਕੈਬਿਨੇਟ ਵਿੱਚ ਹੋਇਆ ਵੱਡਾ ਫੇਰਬਦਲ, ਬਲਬੀਰ ਸਿੰਘ ਨੂੰ ਗੁੱਪਚੁੱਪ ਤਰੀਕੇ ਨਾਲ ਦਿਲਾਈ ਗਈ ਸ਼ਪਥ

Published: 12 Jan 2023 19:30:PM

ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫਾ ਦੇਣ ਤੋਂ ਬਾਅਦ ਡਾ. ਬਲਬੀਰ ਸਿੰਘ ਦਾ ਨਾਮ ਨਵੇਂ ਮੰਤਰੀ ਵਜੋਂ ਸਾਹਮਣੇ ਆ ਰਿਹਾ ਹੈ। ਦੱਸ ਦਈਏ ਕਿ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਤੋਂ ਵਿਧਾਇਕ ਹਨ । ਹੁਣ ਦੱਸਿਆ ਜਾ ਰਿਹਾ ਹੈ ਕਿ ਫੌਜਾ ਸਿੰਘ ਸਰਾਰੀ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਬਲਬੀਰ ਸਿੰਘ ਉਨ੍ਹਾਂ ਦਾ ਅਹੁਦਾ ਸੰਭਾਲਣਗੇ।ਇਸ ਦੇ ਨਾਲ-ਨਾਲ ਹਰਜੋਤ ਬੈਂਸ ਤੋਂ ਜੇਲ੍ਹ ਅਤੇ ਮਾਈਨਿੰਗ ਵਿਭਾਗ ਵਾਪਸ ਲੈ ਕੇ ਉਚੇਰੀ ਸਿੱਖਿਆ ਵਿਭਾਗ ਨੂੰ ਦਿੱਤਾ ਗਿਆ ਹੈ।ਜੇਲ ਵਿਭਾਗ ਸੀ.ਐਮ ਮਾਨ ਨੇ ਆਪਣੇ ਕੋਲ ਰੱਖਿਆ, ਮੀਤ ਹੇਅਰ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ, ਚੇਤਨ ਸਿੰਘ ਜੌੜਾ ਮਾਜਰਾ ਨੂੰ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਦੇ ਫੂਡ ਪ੍ਰੋਸੈਸਿੰਗ, ਸੈਨਿਕ ਭਲਾਈ ਅਤੇ ਬਾਗਬਾਨੀ ਵਿਭਾਗ ਦਿੱਤੇ ਗਏ।

Follow Us On