ਪਟਿਆਲਾ ਦੀ Law University ‘ਚ VC ‘ਤੇ ਭੜਕੀਆਂ ਵਿਦਿਆਰਥਣਾ, ਜਾਣੋ ਕੀ ਹੈ ਕਾਰਨ?
ਦੋਸ਼ਾਂ ਨੂੰ ਨਕਾਰਦਿਆਂ ਵਾਈਸ-ਚਾਂਸਲਰ ਪ੍ਰੋਫੈਸਰ ਜੈ ਸ਼ੰਕਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਧੀ ਰਾਤ ਤੋਂ ਬਾਅਦ ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ਵਾਲੀਆਂ ਵਿਦਿਆਰਥਣਾਂ ਦੀ ਜਾਂਚ ਕਰਨ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਲੜਕੀਆਂ ਦੇ ਹੋਸਟਲ ਦਾ ਦੌਰਾ ਕੀਤਾ ਸੀ ਕਿਉਂਕਿ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ।
ਪਟਿਆਲਾ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਨੂੰ ਅਗਲੇ ਹੁਕਮਾਂ ਤੱਕ ਸੋਮਵਾਰ ਨੂੰ ਬੰਦ ਕਰ ਦਿੱਤਾ ਗਿਆ। ਇਹ ਕਦਮ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕੀਤੇ ਜਾਣ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਵਾਈਸ ਚਾਂਸਲਰ ਤੇ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਕਥਿਤ ਤੌਰ ਤੇ ਲੜਕੀਆਂ ਦੇ ਹੋਸਟਲ ਚ ਦਾਖਲ ਹੋਣ ਅਤੇ ਅਸ਼ਲੀਲ ਟਿੱਪਣੀਆਂ ਕਰਨ ਦਾ ਦੋਸ਼ ਹੈ।