ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ
ਕੇਂਦਰੀ ਜਾਂਚ ਏਜੰਸੀ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ। ਇਸ ਸਬੰਧ ਵਿੱਚ ਵਾਡਰਾ ਨੂੰ ਪਹਿਲਾਂ ਹੀ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ, ਪਰ ਉਨ੍ਹਾਂ ਦੇ ਪੇਸ਼ ਨਾ ਹੋਣ ਕਾਰਨ ਅੱਜ ਸੰਮਨ ਜਾਰੀ ਕੀਤੇ ਗਏ ਹਨ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੂੰ ਸੰਮਨ ਭੇਜਿਆ ਹੈ। ਰਾਬਰਟ ਵਾਡਰਾ ਨੂੰ ਜ਼ਮੀਨ ਸੌਦੇ ਦੇ ਮਾਮਲੇ ਵਿੱਚ ਪੀਐਮਐਲਏ ਦੇ ਤਹਿਤ ਈਡੀ ਦਾ ਸੰਮਨ ਭੇਜਿ ਗਿਆ ਹੈ। ਪਹਿਲਾਂ ਵੀ ਉਨ੍ਹਾਂ ਨੂੰ 8 ਅਪ੍ਰੈਲ ਨੂੰ ਬੁਲਾਇਆ ਗਿਆ ਸੀ ਪਰ ਵਾਡਰਾ ਨਹੀਂ ਪਹੁੰਚੇ ਸਨ। ਈਡੀ ਵੱਲੋਂ ਜਾਰੀ ਕੀਤੇ ਗਏ ਨਵੇਂ ਸੰਮਨਾਂ ਵਿੱਚ ਅੱਜ ਯਾਨੀ 15 ਅਪ੍ਰੈਲ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਕੇਂਦਰੀ ਜਾਂਚ ਏਜੰਸੀ ਉਨ੍ਹਾਂ ਦੀ ਫਰਮ ਸਕਾਈਲਾਈਟ ਹਾਸਪਿਟੈਲਿਟੀ ਨਾਲ ਸਬੰਧਤ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਕਰ ਰਹੀ ਹੈ।