ਚਾਵਲਾ ਰੇਪ ਕੇਸ ‘ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ

| Edited By: Kusum Chopra

| Sep 30, 2026 | 4:20 PM IST

ਰੂਪ ਕੌਰ ਸੰਧੂ ਨੇ ਹਾਲ ਹੀ ਵਿੱਚ ਐਸਜੀਪੀਸੀ (SGPC) ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਵਾਂਗ ਪੰਥਕ ਹਲਕਿਆਂ ਵਿੱਚ ਹੋਰ ਔਰਤਾਂ ਨਾਲ ਹੁੰਦੇ ਕਥਿਤ ਸ਼ੋਸ਼ਣ ਦੇ ਮਾਮਲਿਆਂ ਨੂੰ ਜਨਤਕ ਕਰਨ ਦਾ ਦਾਅਵਾ ਕੀਤਾ ਸੀ। ਉਹਨਾਂ ਮੁਤਾਬਕ, ਇਸ ਖੁਲਾਸੇ ਤੋਂ ਬਾਅਦ ਉਹਨਾਂ ਨੂੰ ਫ਼ੋਨਾਂ ਅਤੇ ਸੋਸ਼ਲ ਮੀਡੀਆ ਰਾਹੀਂ ਡਰਾਇਆ-ਧਮਕਾਇਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ (SAD) ਦੀ ਸਾਬਕਾ ਸੰਯੁਕਤ ਸਕੱਤਰ ਰੂਪ ਕੌਰ ਸੰਧੂ ਨੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਪਹੁੰਚ ਕੇ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ, ਜਿਸ ਤੋਂ ਬਾਅਦ ਉਹਨਾਂ ਨੂੰ ਸੁਰੱਖਿਆ ਮਿਲ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਥਕ ਹਲਕਿਆਂ ਵਿੱਚ ਔਰਤਾਂ ਦੇ ਹੋ ਰਹੇ ਕਥਿਤ ਸ਼ੋਸ਼ਣ ਵਿਰੁੱਧ ਆਵਾਜ਼ ਚੁੱਕਣ ਤੋਂ ਬਾਅਦ ਉਹਨਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।ਨਾਲ ਹੀ ਸੰਧੂ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਖੁਲਾਸੇ ਕਰਨ ਦਾ ਦਾਅਵਾ ਕੀਤਾ। ਵੇਖੋ ਵੀਡੀਓ…

Published on: Sep 29, 2026 05:20 PM IST
Loading...
Unable to load recommendations.
Follow Us