ਦਲਿਤ ਨੌਜਵਾਨ ਵੱਲੋਂ ਅੰਬੇਡਕਰ ਦੀ ਮੂਰਤੀ ਤੋੜਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਹੰਗਾਮਾ, ਜਲੰਧਰ ਸਮੇਤ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ

| Edited By: Isha Sharma

| Jan 28, 2025 | 5:06 PM

ਭਾਜਪਾ ਆਗੂ ਅਨਿਲ ਸਰੀਨ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਘਟਨਾ ਬਹੁਤ ਦੁਖਦਾਈ ਹੈ। ਭਾਰਤੀ ਜਨਤਾ ਪਾਰਟੀ ਇਸ ਦੀ ਕਰੜੇ ਸ਼ਬਦਾਂ ਚ ਨਿੰਦਾ ਕਰਦੀ ਹੈ। ਅਜਿਹੀ ਸਥਿਤੀ ਚ ਭਾਜਪਾ ਨੇ ਚੁੱਪ ਵਿਰੋਧ ਪ੍ਰਗਟ ਕਰਨ ਦਾ ਫੈਸਲਾ ਲਿਆ ਹੈ।

ਅੰਮ੍ਰਿਤਸਰ ਚ ਬੀਆਰ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਭਾਜਪਾ ਸੂਬੇ ਭਰ ਚ ਇਸ ਮੁੱਦੇ ਤੇ ਮੌਨ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਮੋਹਾਲੀ ਚ ਭਾਜਪਾ ਆਗੂਆਂ ਨੇ ਮੂੰਹ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਜਲੰਧਰ ਸਮੇਤ ਸਾਰੇ ਜ਼ਿਲ੍ਹਿਆਂ ਚ ਵਿਰੋਧ ਪ੍ਰਦਰਸ਼ਨ ਜਾਰੀ ਹਨ।

Published on: Jan 28, 2025 05:05 PM