SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ ‘ਤੇ ਕੀ-ਕੀ ਹੋਵੇਗਾ?

| Edited By: Isha Sharma

Oct 16, 2024 | 1:15 PM

ਅੱਜ ਭਾਰਤ ਅਤੇ ਪਾਕਿਸਤਾਨ ਲਈ ਖਾਸ ਦਿਨ ਹੈ। ਭਾਰਤ ਦੇ ਵਿਦੇਸ਼ ਮੰਤਰੀ 9 ਸਾਲ ਬਾਅਦ ਪਾਕਿਸਤਾਨ ਦਾ ਦੌਰਾ ਕਰ ਰਹੇ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ 15 ਅਕਤੂਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸੰਮੇਲਨ ਦੀ 23ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਇਹ ਦੋ ਦਿਨਾਂ ਬੈਠਕ ਦੀ ਪ੍ਰਧਾਨਗੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਕਰਨਗੇ।

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜੰਮੂ-ਕਸ਼ਮੀਰ ਦੇ ਮਾਮਲਿਆਂ ‘ਤੇ ਟਿੱਪਣੀ ਕਰਨ ‘ਤੇ ਪਾਕਿਸਤਾਨ ਨੂੰ ਸਮੇਂ-ਸਮੇਂ ‘ਤੇ ਤਿੱਖਾ ਜਵਾਬ ਦਿੰਦੇ ਰਹੇ ਹਨ। ਇਸ ਦੇ ਨਾਲ ਹੀ ਉਹ ਅੱਤਵਾਦ ਨੂੰ ਲੈ ਕੇ ਪਾਕਿਸਤਾਨ ਨੂੰ ਘੇਰਦੇ ਰਹੇ ਹਨ। ਇਸ ਕਾਰਨ ਜਦੋਂ 5 ਅਕਤੂਬਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰੀ ਨੂੰ ਉਨ੍ਹਾਂ ਦੇ ਪਾਕਿਸਤਾਨ ਦੌਰੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਐਸਸੀਓ ਮੀਟਿੰਗ ਲਈ ਪਾਕਿਸਤਾਨ ਜਾ ਰਿਹਾ ਹਾਂ। ਉਨ੍ਹਾਂ ਕਿਹਾ, ਇਹ ਦੌਰਾ ਬਹੁਪੱਖੀ ਹੋਵੇਗਾ। ਮੈਂ ਭਾਰਤ-ਪਾਕਿਸਤਾਨ ਸਬੰਧਾਂ ‘ਤੇ ਚਰਚਾ ਕਰਨ ਲਈ ਉੱਥੇ ਨਹੀਂ ਜਾ ਰਿਹਾ। ਮੈਂ ਉੱਥੇ SCO ਦਾ ਮੈਂਬਰ ਬਣਨ ਜਾ ਰਿਹਾ ਹਾਂ। ਵੀਡੀਓ ਦੇਖੋ