BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ… ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
ਪਾਰਟੀ ਦੀਆਂ ਚੋਣ ਤਿਆਰੀਆਂ ਤੇ ਟਿਕਟਾਂ ਦੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਸਚਿਨ ਪਾਇਲਟ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਇਲੈਕਸ਼ਨ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਤੇ ਸਕ੍ਰੀਨਿੰਗ ਕਮੇਟੀ ਦਾ ਵੀ ਗਠਨ ਹੋ ਚੁੱਕਾ ਹੈ। ਜਲਦ ਹੀ ਪਾਰਟੀ ਦੇ ਮੁੱਖ ਦਫ਼ਤਰ 'ਚ ਮੀਟਿੰਗ ਕਰਕੇ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ ਗਠਜੋੜਾਂ ਤੇ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਆਪਣੀ ਗੱਲ ਰੱਖੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨੇ ਸਾਧੇ ਤੇ ਕਾਂਗਰਸ ਦੀਆਂ ਚੋਣਾਂ ਸਬੰਧੀ ਤਿਆਰੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
Loading...
Unable to load recommendations.
Follow Us
