Bikram Majithia ਦਾ CM ਮਾਨ ‘ਤੇ ਨਿਸ਼ਾਨ, ਕਿਹਾ-ਇੰਦਰਾ ਗਾਂਧੀ ਦਾ ਦੂਜਾ ਰੂਪ ਹਨ ਭਗੰਵਤ ਮਾਨ
ਸ਼ਿਰੋਮਨੀ ਆਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਦੁੱਜਾ ਰੂਪ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਈ ਲੋਕਾਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਨ੍ਹਾਂ ਵਿੱਚ ਪੰਜਾਬੀ ਗਾਇਕ ਬੱਬੂ ਮਾਨ, ਜਸਬੀਰ ਜੱਸੀ ਸਮੇਤ ਨਿਊਜ਼ ਚੈਨਲ, ਪ੍ਰਭਾਵਕ, ਕਿਸਾਨ ਏਕਤਾ ਮੋਰਚਾ ਅਤੇ ਕਈ ਹੋਰ ਸ਼ਾਮਲ ਹਨ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਦੂਜਾ ਰੂਪ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਈ ਲੋਕਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲੱਗਾ ਦਿੱਤੀ ਗਈ ਹੈ। ਇਨ੍ਹਾਂ ਵਿੱਚ ਪੰਜਾਬੀ ਗਾਇਕ ਬੱਬੂ ਮਾਨ, ਜਸਬੀਰ ਜੱਸੀ ਸਮੇਤ ਨਿਊਜ਼ ਚੈਨਲ, ਕਿਸਾਨ ਏਕਤਾ ਮੋਰਚਾ ਅਤੇ ਕਈ ਹੋਰ ਸ਼ਾਮਲ ਹਨ।
ਮਜੀਠਿਆ ਦੇ ਬਿਆਨ ਤੇ ਪਲਟਵਾਰ ਕਰਦੇ ਹੋਏ ਆਪ ਦੇ ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ ਕਿ ਜਿਨ੍ਹਾਂ ਦੇ ਰਾਜ ‘ਚ ਪੱਤਰਕਾਰਾਂ ‘ਤੇ ਮੁਕੱਦਮੇ ਦਰਜ਼ ਕਰ ਉਨ੍ਹਾਂ ਨੂੰ ਧਮਕਾਇਆ ਜਾਂਦਾ ਸੀ, ਉਹ ਮੀਡੀਆ ਦੀ ਆਜ਼ਾਦੀ ਦੀ ਗੱਲ ਕਰ ਰਹੇ ਹਨ। ਜਿਸ ਇਨਸਾਨ ‘ਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦਾ ਕੇਸ ਚੱਲਦਾ ਹੋਵੇ, ਉਹ ਉਂਗਲਾਂ ਚੁੱਕਣ ਇਹ ਗੱਲ ਠੀਕ ਨਹੀਂ। ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮੀਡੀਆ ਪੂਰੀ ਤਰ੍ਹਾਂ ਆਜ਼ਾਦ ਹੈ
ਮਜੀਠੀਆ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਐਕਸਾਈਜ਼ ਰੈਵੇਨਿਊ 41 ਫੀਸਦ ਵਧਾਉਣ ਦੀ ਖੁੱਲ੍ਹੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਇਹ 41 ਫੀਸਦ ਦਾ ਵਾਧਾ ਨਹੀਂ, ਸਗੋਂ ਅੰਕੜਿਆਂ ਦਾ ਝੂਠ ਹੈ। ਇੱਥੋਂ ਤੱਕ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ 200 ਕਰੋੜ ਰੁਪਏ ਦੀ ਲੁੱਟ ਹੈ।
ਇਸ ਦਾ ਜਵਾਬ ਵੀ ਆਪ ਸਰਕਾਰ ਦੇ ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਬਖੂਬੀ ਨਾਲ ਦਿੱਤਾ ਅਤੇ ਕਿਹਾ ਕਿ ਬਾਦਲਾਂ ਨੇ ਆਪਣੇ ਸਮੇਂ ਪੰਜਾਬ ਨੂੰ ਰੱਜ ਕੇ ਲੁੱਟਿਆ ਅਤੇ ਹਰ ਤਰ੍ਹਾਂ ਦਾ ਮਾਫ਼ੀਆ ਪੰਜਾਬ ਵਿੱਚ ਪੈਦਾ ਕੀਤਾ। ਇਸ ਸਾਲ ਨਵੀਂ Excise Policy ਕਾਰਨ ਪੰਜਾਬ ਸਰਕਾਰ ਦੀ ਆਮਦਨ ਵਿੱਚ ਰਿਕਾਰਡ 41 ਫੀਸਦ ਦਾ ਵਾਧਾ ਹੋਇਆ।