ਰਾਜਪਾਲ ਅਤੇ ਸੀਐੱਮ ਵਿਚਾਲੇ ਚੱਲ ਰਹੀ ਸ਼ਬਦੀ ਜੰਗ ‘ਤੇ ਅਕਾਲੀ ਦੱਲ ਦਾ ਨਿਸ਼ਾਨਾ
ਪੰਜਾਬ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਆਹਮੋ-ਸਾਹਮਣੇ ਹਨ। ਦੱਸ ਦਈਏ ਕਿ ਰਾਜਪਾਲ ਵੱਲੋਂ ਸੀਐੱਮ ਮਾਨ ਨੂੰ ਇੱਕ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਮਾਮਲਿਆਂ ‘ਤੇ ਜਵਾਬ ਮੰਗੇ ਹਨ। ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਜਵਾਬਦੇਹ ਹਨ ਨਾ ਕਿ ਕੇਂਦਰ ਸਰਕਾਰ ਦੇ ਨਿਯੁਕਤ ਕੀਤੇ ਕਿਸੇ ਰਾਜਪਾਲ ਨੂੰ। ਇਸ ਮੁੱਦੇ ਨੂੰ ਲੈ ਕੇ ਹੁਣ ਸਿਆਸਤ ਭਖ ਗਈ ਹੈ। ਵਿਰੋਧੀ ਧਿਰ ਵੀ ਰਾਜਪਾਲ ਦੇ ਹੱਕ ਵਿੱਚ ਨਜ਼ਰ ਆ ਰਿਹਾ ਹੈ। ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਜੋ ਵੀ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾਏ ਹਨ ਉਹ ਬਿਲਕੁਲ ਸਹੀ ਹੈ। ਦਰਅਸਲ ਬੀਤੇ ਦਿਨੀਂ ਰਾਜਪਾਲ ਪੰਜਾਬ ਨੇ ਕਈ ਮੁੱਦਿਆਂ ਨੂੰ ਅਧਾਰ ਬਣਾ ਕੇ ਇਲਜ਼ਾਮ ਲਾਇਆ ਕਿ ਸੀਐੱਮ ਮਾਨ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ, ਅਤੇ ਜੇਕਰ 15 ਦਿਨਾਂ ਵਿੱਚ ਚਿੱਠੀ ਦਾ ਜਵਾਬ ਨਹੀਂ ਦਿੱਤਾ ਗਿਆ ਤਾਂ ਕਾਨੂੰਨੀ ਸਲਾਹ ਲਈ ਜਾਵੇਗੀ।