ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਚੰਡੀਗੜ੍ਹ ‘ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਕਰੀਬ 3 ਮਹੀਨੇ ਪਹਿਲਾਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਪੰਜ ਸਿੱਖ ਸਾਹਿਬਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੌਂਪ ਦਿੱਤਾ ਹੈ।ਪਾਰਟੀ ਦੇ ਕਈ ਹੋਰ ਆਗੂਆਂ ਦੀ ਮੰਗ ਹੈ ਕਿ ਜੇਕਰ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਹੁੰਦਾ ਹੈ ਤਾਂ ਉਹ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ। ਕੀ ਅਕਾਲੀ ਦਲ ਕਾਰਜਕਾਰੀ ਕਮੇਟੀ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜੂਰ ਕਰੇਗੀ ਜਾ ਨਹੀਂ ਇਸ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।