Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ
ਕਰੀਨਾ ਕਪੂਰ ਖਾਨ ਮੰਗਲਵਾਰ ਸਵੇਰੇ ਖੁਦ ਹਸਪਤਾਲ ਪਹੁੰਚੀ ਅਤੇ ਡਿਸਚਾਰਜ ਨਾਲ ਸਬੰਧਤ ਸਾਰੇ ਕਾਗਜ਼ਾਤ ਪੂਰੇ ਕਰਨ ਤੋਂ ਬਾਅਦ, ਉਹ ਆਪਣੀ ਭੈਣ ਕਰਿਸ਼ਮਾ ਕਪੂਰ ਨਾਲ ਵਾਪਸ ਚਲੇ ਗਈ ਸਨ। ਬਾਅਦ ਵਿੱਚ ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਉਹ ਘਰ ਚਲੇ ਗਏ। ਸੈਫ ਹੁਣ ਆਪਣੇ ਘਰ ਪਹੁੰਚ ਗਏ ਹਨ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਆਰਾਮ ਕਰਨਗੇ।
ਫਿਲਮ ਅਦਾਕਾਰ ਸੈਫ ਅਲੀ ਖਾਨ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ। 16 ਜਨਵਰੀ ਨੂੰ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿੱਚ, ਉਨ੍ਹਾਂ ਦੀ ਸਰਜਰੀ ਵੀ ਹੋਈ। ਮੰਗਲਵਾਰ ਨੂੰ, ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਸੀ ਕਿ ਸੈਫ ਠੀਕ ਹੋ ਰਹੇ ਹਨ ਅਤੇ ਆਪਣੇ ਆਪ ਤੁਰਨ ਦੇ ਯੋਗ ਹੈ। ਉਨ੍ਹਾਂ ਦਾ ਆਪ੍ਰੇਸ਼ਨ ਅਤੇ ਇਲਾਜ ਕਰਨ ਵਾਲੇ 4 ਡਾਕਟਰਾਂ ਦੀ ਟੀਮ ਨੇ ਸੈਫ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਘਰ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਹਾਲਾਂਕਿ, ਡਾਕਟਰਾਂ ਦੇ ਪੈਨਲ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਸੈਫ ਨੂੰ ਘਰ ਕਦੋਂ ਲਿਜਾਣਾ ਹੈ ਇਹ ਪੂਰੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਦਾ ਫੈਸਲਾ ਹੋਵੇਗਾ।
Latest Videos
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ