1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ ‘ਤੇ ਬਹਿਸ 18 ਫਰਵਰੀ ਨੂੰ
ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਕਤਲ ਸਮੇਤ ਕਈ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਹੈ।
ਕਾਂਗਰਸ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਿੱਖ ਨੁਸ਼ਲਕੁਸ਼ੀ (1984) ਦੌਰਾਨ ਹੋਏ ਦੋ ਕਤਲ ਦੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਹੈ। 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲਾ 1 ਨਵੰਬਰ, 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ, ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਸ਼ਾਮ 4 ਤੋਂ 4.30 ਵਜੇ ਦੇ ਵਿਚਕਾਰ, ਦੰਗਾਕਾਰੀਆਂ ਦੀ ਭੀੜ ਨੇ ਪੀੜਤਾਂ ਦੇ ਘਰ ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।
Published on: Feb 12, 2025 05:36 PM