ਸਲਮਾਨ ਖਾਨ ਨੂੰ ਇੱਕ ਵਾਰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੰਬਈ ਟ੍ਰੈਫਿਕ ਪੁਲਿਸ ਨੂੰ ਭੇਜਿਆ ਗਿਆ ਇਹ ਮੈਸੇਜ
ਮੁੰਬਈ ਟ੍ਰੈਫਿਕ ਪੁਲਸ ਨੂੰ ਸਲਮਾਨ ਖਾਨ ਖਿਲਾਫ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀ ਮਿਲੀ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਮੁੰਬਈ ਟ੍ਰੈਫਿਕ ਪੁਲਸ ਦੇ ਵਟਸਐਪ ਨੰਬਰ ਤੇ ਸੰਦੇਸ਼ ਭੇਜਿਆ ਹੈ। ਇਸ ਚ ਸਲਮਾਨ ਖਾਨ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਸੰਦੇਸ਼ ਭੇਜਣ ਵਾਲੇ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਹਵਾਲੇ ਨਾਲ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਬਿਸ਼ਨੋਈ ਗੈਂਗ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। ਇਸਨੂੰ ਹਲਕੇ ਵਿੱਚ ਲੈਣ ਦੀ ਗਲਤੀ ਨਾ ਕਰੋ।
ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਘਰ ਯਾਨੀ ਗਲੈਕਸੀ ਅਪਾਰਟਮੈਂਟ ‘ਤੇ ਗੋਲੀਬਾਰੀ ਹੋਈ ਸੀ। ਇਸ ਤੋਂ ਬਾਅਦ ਸਲਮਾਨ ਦੇ ਕਰੀਬੀ ਦੋਸਤ ਬਾਬਾ ਸਿੱਦੀਕੀ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਇਸ ਦੌਰਾਨ ਮੁੰਬਈ ਟ੍ਰੈਫਿਕ ਪੁਲਸ ਕੰਟਰੋਲ ਨੂੰ ਇਕ ਸੰਦੇਸ਼ ਆਇਆ। ਮੈਸੇਜ ‘ਚ ਕਰੀਬ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਹ ਰਕਮ ਨਾ ਮਿਲੀ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ। ਵੀਡੀਓ ਦੇਖੋ