ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਗੁੱਸੇ ਚ ਆਏ ਪ੍ਰਦਰਸ਼ਨਕਾਰੀ ਪੁਲਿਸ ਖਿਲਾਫ ਵੀ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸੰਜੌਲੀ ਬਾਜ਼ਾਰ ਤੋਂ ਭਜਾ ਦਿੱਤਾ ਗਿਆ ਹੈ, ਨਾਲ ਹੀ ਸੰਜੌਲੀ ਚੌਕ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇੱਥੇ ਨਾਅਰੇਬਾਜ਼ੀ ਲਗਾਤਾਰ ਜਾਰੀ ਹੈ। ਸਬਜ਼ੀ ਮੰਡੀ ਢੱਲੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਜੈ ਸ਼੍ਰੀ ਰਾਮ ਅਤੇ ਹਿੰਦੂ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਏ।
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਚ ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਹਿੰਦੂ ਸਮਾਜ ਦਾ ਦਾਅਵਾ ਹੈ ਕਿ ਨਾਜਾਇਜ਼ ਉਸਾਰੀ ਹੋਈ ਹੈ ਅਤੇ ਇਸ ਨੂੰ ਢਾਹਿਆ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਹਜ਼ਾਰਾਂ ਲੋਕ ਸੜਕਾਂ ਤੇ ਉਤਰੇ ਹੋਏ ਹਨ। ਲੋਕਾਂ ਨੂੰ ਮਸਜਿਦ ਤੱਕ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ, ਜਿਨ੍ਹਾਂ ਨੂੰ ਲੋਕਾਂ ਨੇ ਤੋੜ ਦਿੱਤਾ। ਪੁਲਿਸ ਨੇ ਭੀੜ ਤੇ ਲਾਠੀਚਾਰਜ ਕੀਤਾ ਹੈ। ਇਸ ਤੋਂ ਗੁੱਸੇ ਚ ਆਏ ਲੋਕਾਂ ਦੀ ਪੁਲਿਸ ਨਾਲ ਝੜਪ ਵੀ ਹੋ ਗਈ। ਇਸ ਚ ਇਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ ਹੈ।