ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ

| Edited By: Isha Sharma

Jul 03, 2025 | 5:52 PM IST

ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਭਾਰਤ ਭੂਸ਼ਣ ਨੂੰ ਹਰਾਇਆ। ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ ਜਦੋਂ ਕਿ ਕਾਂਗਰਸ ਦੇ ਭਾਰਤ ਭੂਸ਼ਣ ਨੂੰ 24,542 ਵੋਟਾਂ ਮਿਲੀਆਂ। ਭਾਜਪਾ ਉਮੀਦਵਾਰ ਜੀਵਨ ਗੁਪਤਾ 20,323 ਵੋਟਾਂ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਰਹੇ।

ਲੁਧਿਆਣਾ ਪੱਛਮੀ ਤੋਂ ਨਵੇਂ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹ ਇੰਡਸਟਰੀ ਤੇ ਐਨਆਰਆਈ ਮੰਤਰੀ ਬਣਾਏ ਗਏ ਹਨ। ਉਨ੍ਹਾਂ ਨੂੰ ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁਕਾਈ। ਇਸ ਮੌਕੇ ਅਰੋੜਾ ਦਾ ਪਰਿਵਾਰ ਵੀ ਉਨ੍ਹਾਂ ਨਾਲ ਮੌਜੂਦ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ। ਪੰਜਾਬ ਕੈਬਨਿਟ ਚ ਕੁੱਲ 18 ਸੀਟਾਂ ਹਨ ਅਤੇ ਸੰਜੀਵ ਅਰੋੜਾ 17ਵੇਂ ਮੰਤਰੀ ਬਣ ਗਏ ਹਨ। ਹੁਣ ਕੈਬਨਿਟ ਵਿੱਚ ਇੱਕ ਸੀਟ ਖਾਲੀ ਹੈ। ਇਹ 3 ਸਾਲਾਂ ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ 7ਵਾਂ ਕੈਬਨਿਟ ਵਿਸਥਾਰ ਹੈ।