ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ ‘ਚ ਆਉਂਦਾ ਹੈ ਮਜਾ… ਰਾਹੁਲ ਗਾਂਧੀ ਦੇ CM ਮਾਨ ‘ਤੇ ਨਿੱਜੀ ਅਟੈਕ ‘ਤੇ ਭੜਕੇ ਸਿਸੋਦੀਆ

| Edited By: Kusum Chopra

Nov 19, 2026 | 12:37 PM IST

ਪੰਜਾਬ 'ਚ ਆਮ ਆਦਮੀ ਪਾਰਟੀ (AAP) ਜਿੱਥੇ ਆਪਣੀ ਸਰਕਾਰ ਦੇ ਕੰਮਕਾਜ ਦੇ ਆਧਾਰ 'ਤੇ ਮੁੜ ਸੱਤਾ 'ਚ ਆਉਣ ਦੀ ਤਿਆਰੀ ਕਰ ਰਹੀ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਦੇ ਕੰਮਕਾਜ, ਮੁੱਖ ਮੰਤਰੀ ਭਗਵੰਤ ਮਾਨ 'ਤੇ ਲੱਗ ਰਹੇ ਇਲਜ਼ਾਮਾਂ ਤੇ ਆਪਣੀ ਭੂਮਿਕਾ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਸ਼ਾ ਕਰਨ ਦੇ ਲੱਗ ਰਹੇ ਇਲਜ਼ਾਮਾਂ ਬਾਰੇ ਟੀਵੀ9 ਤੇ ਪੁੱਛੇ ਗਏ ਸਵਾਲ ‘ਤੇ ਮਨੀਸ਼ ਸਿਸੋਦੀਆ ਨੇ ਵਿਰੋਧੀਆਂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਨਸ਼ਾ ਕਰਨ ਦੀ ਗੱਲ ਦੁਨੀਆ ਦਾ ਸਭ ਤੋਂ ਵੱਡਾ ਝੂਠ ਹੈ। ਇਸ ਤੋਂ ਵੱਡਾ ਝੂਠ ਹੋਰ ਕੁਝ ਨਹੀਂ ਹੋ ਸਕਦਾ। ਸਿਸੋਦੀਆ ਨੇ ਸ਼ਰਾਬ ਪੀਣ ਤੇ ਡਰੱਗਜ਼ ਦਾ ਨਸ਼ਾ ਕਰਨ ਵਿਚਕਾਰ ਫ਼ਰਕ ਦੱਸਦਿਆਂ ਕਿਹਾ ਕਿ ਸ਼ਰਾਬ ਪੀਣਾ ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨਾ ਦੋ ਵੱਖ-ਵੱਖ ਗੱਲਾਂ ਹਨ। ਉਨ੍ਹਾਂ ਸਵਾਲ ਕੀਤਾ ਕਿ ਸ਼ਰਾਬ ਪੀਣਾ ਕਦੋਂ ਤੋਂ ਨਸ਼ਾ ਕਰਨ ਦੇ ਬਰਾਬਰ ਹੋ ਗਿਆ?

Loading...
Unable to load recommendations.
Follow Us