ਰਾਮ ਰਹੀਮ ਖਿਲਾਫ SGPC ਨੇ ਪਟੀਸ਼ਨ ਕੀਤੀ ਦਾਇਰ … SC ਨੇ ਸਪੱਸ਼ਟ ਤੌਰ ‘ਤੇ ਸੁਣਵਾਈ ਤੋਂ ਕਰ ਦਿੱਤਾ ਇਨਕਾਰ… ਜਾਣੋ ਕਿਉਂ?
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇ ਕੇ ਲਗਾਤਾਰ ਜੇਲ੍ਹ ਤੋਂ ਬਾਹਰ ਰਹਿਣ ਦਾ ਮੌਕਾ ਦੇ ਰਹੀ ਹੈ, ਜੋ ਕਿ ਕਾਨੂੰਨ ਦੀ ਉਲੰਘਣਾ ਹੈ। ਰਾਮ ਰਹੀਮ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਕਿ ਇਹ ਪਟੀਸ਼ਨ ਰਾਜਨੀਤਿਕ ਦੁਸ਼ਮਣੀ ਕਾਰਨ ਦਾਇਰ ਕੀਤੀ ਗਈ ਸੀ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਜਨਹਿਤ ਪਟੀਸ਼ਨ ਦਾਇਰ ਨਹੀਂ ਕੀਤੀ ਜਾ ਸਕਦੀ।ਜੇਕਰ ਕਿਸੇ ਨਿਯਮ ਦੀ ਉਲੰਘਣਾ ਕੀਤੀ ਗਈ ਹੈ ਜਾਂ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ ਤਾਂ ਇਸਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਰਾਮ ਰਹੀਮ ਨੂੰ 2022 ਤੋਂ ਹੁਣ ਤੱਕ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦੇਣ ਦਾ ਵਿਰੋਧ ਕੀਤਾ ਗਿਆ ਸੀ।
Follow Us
Latest Videos
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!