ਰਣਵੀਰ ਨੂੰ ਅਸ਼ਲੀਲ ਟਿੱਪਣੀ ਲਈ SC ਨੇ ਲਗਾਈ ਫਟਕਾਰ , ਕਿਹਾ- ਗੰਦੇ ਦਿਮਾਗ ਦੀ ਉਪਜ
ਅਸਾਮ ਵਿੱਚ ਪੁਲਿਸ ਨੇ ਯੂਟਿਊਬਰ ਰਣਵੀਰ ਇਲਾਹਾਬਾਦੀਆ ਸਮੇਤ ਪੰਜ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਨਾਲ ਹੀ, ਮੁੰਬਈ ਪੁਲਿਸ ਨੇ ਰਣਵੀਰ ਇਲਾਹਾਬਾਦੀਆ, ਸੋਸ਼ਲ ਮੀਡੀਆ ਇਨਫਿਲਿਊਂਸਰ ਅਪੂਰਵ ਮਖੀਜਾ, ਸਮੇਂ ਰੈਨਾ ਅਤੇ ਇੰਡੀਆਜ਼ ਗੌਟ ਲੇਟੈਂਟ ਦੇ ਪ੍ਰਬੰਧਕਾਂ ਵਿਰੁੱਧ ਵੀ ਸ਼ਿਕਾਇਤ ਦਰਜ ਕੀਤੀ ਹੈ।
ਯੂਟਿਊਬਰ ਰਣਵੀਰ ਇਲਾਹਾਬਾਦੀਆ ਵੱਲੋਂ ਦਾਇਰ ਪਟੀਸ਼ਨ ਤੇ ਅੱਜ ਯਾਨੀ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ, ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕੰਟੈਂਟ ਲਈ ਝਾੜ ਪਾਈ ਹੈ। ਹਾਲਾਂਕਿ, ਅਦਾਲਤ ਨੇ ਰਣਵੀਰ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਉਹ ਜਾਂਚ ਵਿੱਚ ਜਾਣਗੇ। ਇਸ ਤੋਂ ਇਲਾਵਾ, ਸਬੰਧਤ ਘਟਨਾ ਤੇ ਕੋਈ ਹੋਰ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ।
