ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਸਕੂਲ ਬੰਦ!
ਦੇਸ਼ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅਗਲੇ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿੱਟਰ ਤੇ ਇੱਕ ਪੋਸਟ ਵਿੱਚ ਕਿਹਾ ਕਿ ਵਧਦੀ ਸਥਿਤੀ ਦੇ ਮੱਦੇਨਜ਼ਰ, ਇਹ ਹੁਕਮ ਦਿੱਤਾ ਜਾਂਦਾ ਹੈ ਕਿ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਅਗਲੇ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ।