ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?

ਚੰਡੀਗੜ੍ਹ ‘ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?

tv9-punjabi
TV9 Punjabi | Published: 21 Dec 2024 17:27 PM

ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਜਿੰਨੇ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਪ੍ਰੋਗਰਾਮ ਲਈ ਤੈਨਾਤੀ ਸੀ।

ਚੰਡੀਗੜ੍ਹ ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਕੌਮੀ ਸੁਰੱਖਿਆ ਏਜੰਸੀ (NIA) ਨੇ ਪੰਜਾਬੀ ਕਲਾਕਾਰਾਂ ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ AP ਢਿੱਲੋਂ ਦੇ ਸ਼ੋਅ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਦਰਅਸਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ। ਜਿਸ ਚ ਪੰਜਾਬੀ ਕਲਾਕਾਰਾਂ ਤੇ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ।