ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼ Punjabi news - TV9 Punjabi

ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼

Published: 

26 Jun 2024 13:05 PM

ਸ਼੍ਰੋਮਣੀ ਅਕਾਲੀ ਦਲ ਵਿੱਚ ਸਭ ਕੁਝ ਠੀਕ ਨਹੀਂ ਹੈ। ਮੰਗਲਵਾਰ ਨੂੰ ਜਦੋਂ ਚੰਡੀਗੜ੍ਹ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਧਾਨਾਂ ਅਤੇ ਸਥਾਨਕ ਇੰਚਾਰਜਾਂ ਦੀ ਮੀਟਿੰਗ ਚੱਲ ਰਹੀ ਸੀ ਜਿਸ ਵਿੱਚ ਜਲੰਧਰ ਤੋਂ ਕਈ ਸੀਨੀਅਰ ਆਗੂ ਇਕੱਠੇ ਹੋਏ ਸਨ। ਮੀਟਿੰਗ ਵਿੱਚ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਬਦਲਣ ਦੀ ਮੰਗ ਰੱਖੀ ਸੀ।

Follow Us On

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਖਿਲਾਫ ਬਗਾਵਤ ਕਰਨ ਵਾਲਿਆਂ ਵਿੱਚੋਂ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਹਨ। ਉਨ੍ਹਾਂ ਨੇ ਪਾਰਟੀ ਦੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਹੋਰ ਧੜਿਆਂ ਨੇ ਉਨ੍ਹਾਂ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ।

Tags :
Exit mobile version