ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
 ਸੇਵਾ ਕਰੋ, ਰਾਜਨੀਤਿ ਨਹੀਂ , ਵਿਰੋਧੀਆਂ ਨੂੰ ਸਾੰਸਦ ਹਰਭਜਨ ਸਿੰਘ ਨੇ ਦਿੱਤਾ ਕਰਾਰਾ ਜਵਾਬ

“ਸੇਵਾ ਕਰੋ, ਰਾਜਨੀਤਿ ਨਹੀਂ”, ਵਿਰੋਧੀਆਂ ਨੂੰ ਸਾੰਸਦ ਹਰਭਜਨ ਸਿੰਘ ਨੇ ਦਿੱਤਾ ਕਰਾਰਾ ਜਵਾਬ

keerti-arora
Keerti | Published: 20 Jul 2023 12:59 PM

ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ (Harbhajan Singh) ਵਿਰੋਧੀ ਪਾਰਟੀਆਂ ਦੇ ਹਮਲੇ ਦੀ ਲਪੇਟ ਚ ਆ ਕੇ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ਚ ਸੇਵਾ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

Jalandhar: ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ (Harbhajan Singh) ਵਿਰੋਧੀ ਪਾਰਟੀਆਂ ਦੇ ਹਮਲੇ ਦੀ ਲਪੇਟ ਚ ਆ ਕੇ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ਚ ਸੇਵਾ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੇ ਬੋਰੇ ਚੁੱਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।

ਅਸਲ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਹੜ੍ਹਾਂ ਦੌਰਾਨ ਉਨ੍ਹਾਂ ਦੇ ਵਿਦੇਸ਼ੀ ਦੌਰਿਆਂ ‘ਤੇ ਕੀਤੀਆਂ ਟਿੱਪਣੀਆਂ ‘ ਤੋਂ ਬਾਅਦ ਭੱਜੀ ਸੇਵਾ ਕਰਨ ਪੁੱਜੇ। ਤੇ ਵਿਰੋਧੀਆਂ ਨੂੰ ਜਵਾਬ ਦਿੰਦਿਆ ਕਿਹਾ ਕਿ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ਤੇ ਵੀ ਮਦਦ ਕਰਨਗੇ।

ਹੜ੍ਹਾਂ ਦੌਰਾਨ ਵੀ ਆਪਣੇ ਵਿਦੇਸ਼ੀ ਦੌਰਿਆਂ ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਟਿੱਪਣੀਆਂ ਤੇ ਭੱਜੀ ਨੇ ਜਵਾਬ ਦਿੱਤਾ ਕਿ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ਤੇ ਵੀ ਮਦਦ ਕਰਨਗੇ।

ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ।

ਹਰਭਜਨ ਦਾ ਪੱਖ ਲੈਂਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਫਿਰਕੀ ਗੇਂਦਬਾਜ਼ ਤੇ MP ਹਰਭਜਨ ਸਿੰਘ ਭੱਜੀ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਸੇਵਾ ਵਿੱਚ ਹਿੱਸਾ ਲੈਂਦਿਆਂ ਉਹਨਾਂ ਜਿੱਥੇ ਮਿੱਟੀ ਦੇ ਬੋਰੇ ਨੌਜਵਾਨਾਂ ਨੂੰ ਚੁਕਵਾਏ ਉੱਥੇ ਕਰੇਟਾਂ ਨੂੰ ਦਰਿਆ ਵਿੱਚ ਠੇਲਣ ਸਮੇਂ ਭੱਜੀ ਨੇ ਵੀ ਉਹਨਾਂ ਨਾਲ ਮਿਲਕੇ ਸੇਵਾਦਾਰਾਂ ਨੂੰ ਹੱਲਾਸ਼ੇਰੀ ਦਿੱਤੀ।

ਹੁਣ ਸਾੰਸਦ ਸਾਹਬ ਵਿਰੋਧੀਆਂ ਦੀ ਟਿਪਣੀਆਂ ਕਰਕੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਏ ਹਨ ਜਾਂ ਆਪਣੀ ਇੱਛਾ ਨਾਲ ਇਹ ਉਹੀ ਜਾਣਨ ਪਰ ਪੀੜੀਤਾਂ ਦੀ ਮਦਦ ਕਰਨ ਲਈ ਕਦਮ ਅੱਗੇ ਵਧਾਇਆ ਇਹ ਜਰੂਰੀ ਹੈ।ਪੰਜਾਬ ਇਸ ਮੁਸ਼ਕਲ ਸਮਾਂ ਤੋਂ ਕਦੋਂ ਪਾਰ ਪਾਉੰਦਾ ਹੈ ਇਹ ਵੇਖਣਾ ਆਹਿਮ ਹੋਏਗਾ