ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Prakash Purab: ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਨੂੰ ਤਿਆਰ ਸ਼ਰਧਾਲੂ, SGPC ਨੇ ਵੰਡੇ ਪਾਸਪੋਰਟ, 4 ਨੂੰ ਰਵਾਨਗੀ

Prakash Purab: ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਨੂੰ ਤਿਆਰ ਸ਼ਰਧਾਲੂ, SGPC ਨੇ ਵੰਡੇ ਪਾਸਪੋਰਟ, 4 ਨੂੰ ਰਵਾਨਗੀ

lalit-sharma
Lalit Sharma | Updated On: 31 Oct 2025 15:22 PM IST

SGPC Distributed Passport to Devotees: ਕਮੇਟੀ ਦੇ ਅਨੁਸਾਰ 1802 ਪਾਸਪੋਰਟ ਪਾਕਿਸਤਾਨ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1794 ਪਾਸਪੋਰਟਾਂ ਤੇ ਵੀਜ਼ੇ ਲੱਗ ਕੇ ਆ ਚੁੱਕੇ ਹਨ, ਜਦਕਿ ਕੁਝ ਬਾਕੀ ਵੀ ਇੱਕ-ਦੋ ਦਿਨਾਂ ਵਿੱਚ ਆ ਜਾਣ ਦੀ ਉਮੀਦ ਹੈ। ਹੁਣ ਇਹ ਜੱਥਾ 4 ਨਵੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ ਤੇ 10 ਦਿਨਾਂ ਦੀ ਯਾਤਰਾ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਜੱਥਾ 13 ਨਵੰਬਰ ਨੂੰ ਵਾਪਸੀ ਕਰੇਗਾ।

SGPC Distributed Passport to Devotees: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਜੱਥਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਅੱਜ ਸ਼ਰਧਾਲੂ ਵੀਜ਼ਾ ਲੱਗੇ ਆਪਣੇ ਪਾਸਪੋਰਟ ਲੈਣ ਲਈ ਐਸਜੀਪੀਸੀ ਦਫ਼ਤਰ ਪਹੁੰਚੇ। ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਹਾਸਲ ਕਰ ਖੁਸ਼ੀ ਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤਸਰ ਤੋਂ ਇਹ ਜੱਥਾ 4 ਨਵੰਬਰ ਨੂੰ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਹਾਲਾਂਕਿ ਸ਼ੁਰੂਆਤੀ ਪੜਾਅ ਚ ਭਾਰਤ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਜੱਥੇ ਦੇ ਜਾਣ ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਫੈਸਲੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਰੋਸ ਪ੍ਰਗਟ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਤੇ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਮਿਲ ਗਈ।

Published on: Oct 31, 2025 03:22 PM