ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ SGPC ਵੱਲੋਂ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਸੱਦਿਆ ਉਚੇਚਾ ਇਜਲਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਚੇਚਾ ਇਜਲਾਸ ਸੱਦਿਆ ਹੈ।
ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਚੇਚਾ ਇਜਲਾਸ ਸੱਦਿਆ ਹੈ। ਇਹ ਫੈਸਲਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ 72 ਘੰਟਿਆਂ ਦੇ ਨੋਟਿਸ ਤੇ ਇਕ ਨੁਕਾਤੀ ਏਜੰਡਾ ਵਿਚਾਰਨ ਲਈ ਹੋਈ ਇਕੱਤਰਤਾ ਵਿਚ ਕੀਤਾ ਗਿਆ।ਤੁਹਾਣੁ ਦੱਸ ਦੇਈਏ ਕੀ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਇਕ ਪੰਜ ਮੈਂਬਰੀ ਕਮੇਟੀ ਸਥਾਪਤ ਕੀਤੀ ਸੀ, ਜਿਸ ਦੀ ਰਿਪੋਰਟ ਅੰਤਿ੍ਰੰਗ ਕਮੇਟੀ ਵਿਚ ਵਿਚਾਰੀ ਗਈ ਹੈ।ਪ੍ਰੇਸ ਵਾਰਤਾ ਕਰਦੇ ਹੋਏ ਹਰਡਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਮਰਿਆਦਾ ਦਾ ਉਲੰਘਣ ਕੀਤਾ ਹੈ ਤੇ ਭਾਜਪਾ ਤੇ ਦੋਸ਼ ਲਾਉੰਦਿਆ ਕਿਹਾ ਕਿ ਭਾਜਪਾ ਨੇ ਸਿੱਖ ਕੌਮ ਤੇ ਵੱਡਾ ਹਮਲਾ ਕੀਤਾ ਹੈ।
Published on: Feb 25, 2023 01:22 PM