ਹਰਿਮੰਦਰ ਸਾਹਿਬ ‘ਚ ਕੈਮਰਿਆਂ ‘ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ Punjabi news - TV9 Punjabi

ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ

Published: 

26 Jun 2024 19:03 PM

ਜਥੇਦਾਰ ਅਕਾਲ ਤਖ਼ਤ ਨੇ ਹੁਕਮ ਜਾਰੀ ਕੀਤ ਹੈ ਕਿ ਦਰਬਾਰ ਸਾਹਿਬ ਵਿੱਚ ਵੀਡੀਓਗ੍ਰਾਫੀ ਨਹੀਂ ਹੋਣ ਦਿੱਤੀ ਜਾਵੇਗੀ। ਜੇਕਰ ਕੋਈ ਵਿਅਕਤੀ ਸੰਗਤ ਵਜੋਂ ਦਰਬਾਰ ਸਾਹਿਬ ਆਉਂਦਾ ਹੈ ਤਾਂ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿੱਚ ਫਿਲਮਾਂ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ।

Follow Us On

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਚ ਵੀਡੀਓਗ੍ਰਾਫੀ ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ। ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ ਘੱਟ ਜਾਣਕਾਰੀ ਹੈ। ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਫੋਟੋਆਂ ਨਾ ਖਿਚਵਾਉਣ ਦੀ ਅਪੀਲ ਕੀਤੀ ਗਈ ਹੈ। ਕਈ ਫਿਲਮਾਂ ਰਿਲੀਜ਼ ਹੋਈਆਂ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚਦੀ ਹੈ। ਉਸ ਦੇ ਨਾਲ ਵੀਡੀਓਗ੍ਰਾਫੀ ਟੀਮ ਵੀ ਹੁੰਦੀ ਹੈ।

Tags :
Exit mobile version