ਵੀਰ ਬਾਲ ਦਿਵਸ ਤੇ ਸੀਐਮ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਅਕਾਲੀਆਂ ਬਾਰੇ ਕੀ ਬੋਲੇ?
ਕੇਂਦਰ ਸਰਕਾਰ ਵੱਲੋਂ ਮਨਾਏ ਜਾਣ ਵਾਲੇ ਵੀਰ ਬਾਲ ਦਿਵਸ ਤੇ ਵੀ ਭਗਵੰਤ ਮਾਨ ਨੇ ਇੱਕ ਸਵਾਲ ਦਾ ਜਵਾਬ ਦਿੱਤਾ। ਦੱਸ ਦੇਈਏ ਕਿ ਵੀਰ ਬਾਲ ਦਿਵਸ ਨਾਮ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਤੇ ਇਤਰਾਜ਼ ਜਤਾਇਆ ਸੀ।
CM Maan in Fatehgarh Sahib: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਜੋੜ ਮੇਲੇ ਮੌਕੇ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਸੀਐਮ ਮਾਨ ਨੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਚ ਮੱਥਾ ਟੇਕਿਆ ਤੇ ਛੋਟੇ ਸਾਹਿਬਜਾਦੀਆਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁੱਤਰਾਂ ਦੇ ਦਾਨੀਆਂ ਤੇ ਪੋਤਿਆਂ ਦੇ ਦਾਨੀਆਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਤੇ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਡਾ ਫਰਜ਼ ਹੈ।ਅਕਾਲੀ ਦਲ ਦੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਜਿਹੜੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰੋਧ ਕਰਦੇ ਸਨ। ਉਹੀ ਲੋਕਾਂ ਦੇ ਟਵੀਟ ਪਏ ਹਨ, ਜੋ ਪਹਿਲਾਂ ਕਹਿੰਦੇ ਸਨ ਕਿ ,ਵੀਰ ਬਾਲ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਇਸ ਦਾ ਟਵੀਟ ਵੀ ਭਾਜਪਾ ਵੱਲੋਂ ਜਾਰੀ ਕੀਤਾ ਗਿਆ ਹੈ। ਸ਼ਾਇਦ ਉਹ (ਅਕਾਲੀ ਦਲ) ਆਪ ਬਿਆਨ ਦੇ ਕੇ ਯਾਦ ਨਹੀਂ ਰੱਖਦੇ ਹਨ। ਜਾਂ ਫਿਰ ਉਨ੍ਹਾਂ ਨੂੰ ਧਰਮ ਨਾਲ ਜਾਂ ਵਿਰਸੇ ਨਾਲ ਕੋਈ ਲੈਣਾ ਦੇਣਾ ਨਹੀਂ। ਵੇਖੋ ਵੀਡੀਓ….
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ