Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ ‘Ik Kudi’ ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਪਿਆਰ ਕਰਨ ਵਾਲੇ ਹਨ ਅਤੇ ਇਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਮੁਸਕਰਾਉਂਦੇ ਹੋਏ, ਸ਼ਹਿਨਾਜ਼ ਨੇ ਕਿਹਾ, "ਮੈਂ ਬਿੱਗ ਬੌਸ ਵਿੱਚ ਸੀ, ਅਤੇ ਹੁਣ ਮੇਰਾ ਭਰਾ ਉੱਥੇ ਰੌਣਕ ਲਗਾ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਉਸ ਦਾ ਸਮਰਥਨ ਕਰਨ ਲਈ ਕਹਿਣਾ ਚਾਹੁੰਦੀ ਹਾਂ। ਉਹ ਸਾਡੇ ਆਪਣੇ ਵਰਗਾ ਹੈ।"
Ik Kudi Film Team at Amritsar: ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਅਤੇ ਫਿਲਮ “ਇੱਕ ਕੁੜੀ” ਦੀ ਪੂਰੀ ਟੀਮ ਅੱਜ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਅਦਾਕਾਰਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਆਉਣ ਵਾਲੀ ਫਿਲਮ ਦੀ ਸਫਲਤਾ ਅਤੇ ਖੁਸ਼ਹਾਲੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਮੀਡੀਆ ਨਾਲ ਗੱਲ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਕਿਹਾ, “ਅਸੀਂ ਆਪਣੀ ਨਵੀਂ ਫਿਲਮ ਲਈ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਗੁਰੂਆਂ ਦੀ ਨਗਰੀ ਅੰਮ੍ਰਿਤਸਰ ਆਏ ਹਾਂ। ਸਾਡੀ ਫਿਲਮ ‘ਇੱਕ ਕੁੜੀ’ 31 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਇਸ ਨੂੰ ਦਰਸ਼ਕਾਂ ਤੋਂ ਬਹੁਤ ਪਿਆਰ ਮਿਲੇ।” ਵੇਖੋ ਵੀਡੀਓ
Published on: Oct 28, 2025 01:23 PM
Latest Videos
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?
Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ 'ਤੇ ਪਵੇਗਾ ਸਿੱਧਾ ਅਸਰ