ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਕੀ ਹੈ ਰਾਏਪੁਰ ਕਨੈਕਸ਼ਨ?

ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਕੀ ਹੈ ਰਾਏਪੁਰ ਕਨੈਕਸ਼ਨ?

tv9-punjabi
TV9 Punjabi | Published: 07 Nov 2024 18:57 PM

ਸ਼ਾਹਰੁਖ ਹਮੇਸ਼ਾ ਅੰਡਰਵਰਲਡ ਦੀ ਹਿੱਟ ਲਿਸਟ ਚ ਰਹੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਆਪਣੇ ਕਰੀਅਰ ਵਿੱਚ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪਿਛਲੇ ਸਾਲ ਅਕਤੂਬਰ ਚ ਵੀ ਫਿਲਮ ਪਠਾਨ ਅਤੇ ਜਵਾਨ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਅਦਾਕਾਰ ਨੇ ਇਸ ਸਬੰਧ ਵਿੱਚ ਮਹਾਰਾਸ਼ਟਰ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ Y+ ਸੁਰੱਖਿਆ ਦਿੱਤੀ ਗਈ ਸੀ।

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਸ਼ਖਸ ਪੁਲਿਸ ਦੇ ਹੱਥੇ ਚੜ੍ਹ ਗਿਆ ਹੈ।ਪੁਲਿਸ ਨੇ ਇਸ ਮਾਮਲੇ ਚ ਮਾਮਲਾ ਦਰਜ ਕਰਕੇ ਮੁਲਜ਼ਮ ਫੈਜ਼ਾਨ ਨੂੰ ਕਾਬੂ ਕਰ ਲਿਆ ਹੈ। ਇੱਕ ਪਾਸੇ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਹੁਣ ਸ਼ਾਹਰੁਖ ਖਾਨ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਸੂਤਰਾਂ ਮੁਤਾਬਕ ਧਮਕੀ ਭਰੀ ਕਾਲ ਕਰਨ ਵਾਲਾ ਇਹ ਮੁਲਜ਼ਮ ਫੈਜ਼ਾਨ ਰਾਏਪੁਰ ਦਾ ਰਹਿਣ ਵਾਲਾ ਹੈ। ਪੁਲਿਸ ਉਸਦੀ ਭਾਲ ਵਿੱਚ ਰਾਏਪੁਰ ਗਈ ਸੀ। ਫੈਜ਼ਾਨ ਨਾਂ ਦੇ ਸ਼ਖ਼ਸ ਨੇ ਪੁਲਿਸ ਸਟੇਸ਼ਨ ਵਿੱਚ ਫੋਨ ਕਰਕੇ ਸ਼ਾਹਰੁਖ ਖਾਨ ਨੂੰ ਧਮਕੀ ਦਿੰਦਿਆਂ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਉਸਨੇ ਕਿਹਾ ਸੀ ਕਿ ਜੇਕਰ ਉਸਨੂੰ ਛੇਤੀ ਤੋਂ ਛੇਤੀ 50 ਲੱਖ ਰੁਪਏ ਨਹੀਂ ਦਿੱਤੇ ਗਏ ਤਾਂ ਉਹ ਉਨ੍ਹਾਂ ਨੂੰ ਜਾਨੋ ਮਾਰ ਦੇਵੇਗਾ। ਜਦੋਂ ਉਸ ਦੀ ਕਾਲ ਟਰੇਸ ਕੀਤੀ ਗਈ ਤਾਂ ਉਹ ਰਾਏਪੁਰ ਦਾ ਰਹਿਣ ਵਾਲਾ ਨਿਕਲਿਆ।