Shambhu Border: ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, ਅਦਾਲਤ ‘ਚ ਸੁਣਵਾਈ ਤੋਂ ਬਾਅਦ ਕਹਾਣੀ ‘ਚ ਆਇਆ ਨਵਾਂ ਮੋੜ!
ਇਸ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਮੀਟਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਨੂੰ ਅਗਲੇ 3 ਦਿਨਾਂ ਵਿੱਚ ਬਾਕੀ ਕਮੇਟੀ ਮੈਂਬਰਾਂ ਦੇ ਨਾਂ ਦੇਣੇ ਹੋਣਗੇ। ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰ ਦਿੱਤੀ ਹੈ।
ਅੱਜ ਇੱਕ ਵਾਰ ਫਿਰ ਸੁਪਰੀਮ ਕੋਰਟ ਵਿੱਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਸੁਣਵਾਈ ਹੋਈ, ਜਿੱਥੇ ਮਾਮਲਾ ਨਵਾਂ ਮੋੜ ਲੈਂਦਾ ਨਜ਼ਰ ਆਇਆ। ਸੁਪਰੀਮ ਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ ਨੂੰ ਹਾਲੇ ਨਹੀਂ ਖੋਲ੍ਹਿਆ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਮੀਟਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਨੂੰ ਅਗਲੇ 3 ਦਿਨਾਂ ਵਿੱਚ ਬਾਕੀ ਕਮੇਟੀ ਮੈਂਬਰਾਂ ਦੇ ਨਾਂ ਦੇਣੇ ਹੋਣਗੇ। ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰ ਦਿੱਤੀ ਹੈ।