Sharwan Kumar: ਪੰਜਾਬ ਵਿਧਾਨਸਭਾ ਵਿੱਚ ਪਹੁੰਚਿਆ ਨੰਨ੍ਹਾ ਸਿਪਾਹੀ ਸ਼ਰਵਨ ਕੁਮਾਰ, ਰਾਸ਼ਟਰਪਤੀ ਨੇ ਕੀਤਾ ਹੈ ਸਨਮਾਨਿਤ
ਆਪਰੇਸ਼ਨ ਸਿੰਦੂਰ ਦੌਰਾਨ ਫੌਜ ਦੇ ਜਵਾਨਾਂ ਨੂੰ ਖਾਣਾ-ਪਾਣੀ ਪਹੁੰਚਾਉਣ ਵਾਲਾ ਨੰਨ੍ਹਾ ਸਿਪਾਹੀ ਸ਼ਰਵਨ ਕੁਮਾਰ ਨੂੰ ਹਾਲ ਹੀ ਵਿੱਚ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਬਾਲ ਵੀਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਮੰਗਲਵਾਰ ਨੂੰ ਇਹ ਬੱਚਾ ਪੰਜਾਬ ਦੀ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਪਹੁੰਚਿਆ
ਆਪਰੇਸ਼ਨ ਸਿੰਦੂਰ ਦੌਰਾਨ ਫੌਜ ਦੇ ਜਵਾਨਾਂ ਨੂੰ ਖਾਣਾ-ਪਾਣੀ ਪਹੁੰਚਾਉਣ ਵਾਲਾ ਨੰਨ੍ਹਾ ਸਿਪਾਹੀ ਸ਼ਰਵਨ ਕੁਮਾਰ ਨੂੰ ਹਾਲ ਹੀ ਵਿੱਚ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਬਾਲ ਵੀਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਮੰਗਲਵਾਰ ਨੂੰ ਇਹ ਬੱਚਾ ਪੰਜਾਬ ਦੀ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਪਹੁੰਚਿਆ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਸ਼ਰਵਨ ਨੇ ਕਿਹਾ ਕਿ ਉਹ ਫਿਰੋਜ਼ਪੁਰ ਤੋਂ ਖਾਸ ਵਿਧਾਨਸਭਾ ਦਾ ਇਜਲਾਸ ਵੇਖਣ ਆਇਆ ਹੈ। ਉਸਨੇ ਸੀਐਮ ਭਗਵੰਤ ਮਾਨ ਨਾਲ ਮਿਲਣ ਦੀ ਵੀ ਇੱਛਾ ਪ੍ਰਗਟ ਕੀਤੀ। ਟੀਵੀ9 ਪੰਜਾਬੀ ਨੇ ਜਦੋਂ ਉਸਤੋਂ ਪੁੱਛਿਆ ਕਿ ਉਹ ਵੱਡੇ ਹੋ ਕੇ ਕੀ ਬਣਨਾ ਚਾਹੁੰਦਾ ਹੈ ਤਾਂ ਉਸਨੇ ਕਿਹਾ ਕਿ ਉਹ ਫੌਜੀ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ। ਵੇਖੋ ਵੀਡੀਓ
Published on: Dec 30, 2025 04:26 PM IST
