ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪਤਨੀ ਸਮੇਤ ਪਾਈ ਵੋਟ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ 'ਤੇ ਵੋਟਿੰਗ ਚੱਲ ਰਹੀ ਹੈ। ਦੁਪਹਿਰ 1 ਵਜੇ ਤੱਕ ਲੋਕ ਸਭਾ 'ਚ 32.18 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਵੱਧ ਮਤਦਾਨ ਅਜਨਾਲਾ ਵਿਧਾਨ ਸਭਾ ਵਿੱਚ 39 ਫੀਸਦੀ ਰਿਹਾ। ਸਭ ਤੋਂ ਘੱਟ ਵੋਟਿੰਗ ਅੰਮ੍ਰਿਤਸਰ ਦੱਖਣੀ 'ਚ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਹੁਣ ਤੱਕ 26.50 ਫੀਸਦੀ ਵੋਟਿੰਗ ਹੋ ਚੁੱਕੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪਤਨੀ ਨਾਲ ਅੰਮ੍ਰਿਤਸਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਮਜੀਠੀਆ ਦੇ ਪੋਲਿੰਗ ਬੂਥ ਤੇ ਆਪਣੀ ਵੋਟ ਪਾਈ। ਇਸ ਮੌਕੇ ਮਜੀਠੀਆ ਨੇ ਮਾਨ ਸਰਕਾਰ ਨੂੰ ਸ਼ਰਾਬ ਅਤੇ ਮਾਈਨਿੰਗ ਦੇ ਮੁੱਦੇ ‘ਤੇ ਘੇਰਿਆ ਅਤੇ ਕਿਹਾ ਕਿ ਪੰਜਾਬ ਵਿਚ ਸਰਕਾਰ ਅਤੇ ਮਾਫੀਆ ਦੀ ਮਿਲੀਭੁਗਤ ਚੱਲ ਰਹੀ ਹੈ। ਅਕਾਲੀ ਦਲ ਨੇ ਅਨਿਲ ਜੋਸ਼ੀ, ਭਾਜਪਾ ਨੇ ਤਰਨਜੀਤ ਸਿੰਘ ਸੰਧੂ, ਕਾਂਗਰਸ ਨੇ ਗੁਰਜੀਤ ਸਿੰਘ ਔਜਲਾ ਅਤੇ ਆਪ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੈਦਾਨ ਵਿੱਚ ਉਤਾਰਿਆ ਹੈ।